Breaking News
Smart Media Dashmesh Mohali Walk Smart Media Insurance Point Hardev Singh Ubha

ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ

ਕਿਹਾ, ਮਨ ਉਦਾਸ ਹੈ ਅਤੇ ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ‘ਚ ਵਸਦੇ ਰਹਿਣਗੇ

ਚੰਡੀਗੜ੍ਹ, 22 ਅਗਸਤ, ਅਮਨਦੀਪ ਸਿੰਘ :

ਪੰਜਾਬੀ ਫਿਲਮ ਜਗਤ ਦੇ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਹਨਾਂ ਦੀ ਅੱਜ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਮੁੱਖ ਮੰਤਰੀ ਮਾਨ ਨੇ ਕਿਹਾ, ‘ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ, ਬੇਹੱਦ ਅਫ਼ਸੋਸਜਨਕ ਹੈ। ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ… ਵਾਹਿਗੁਰੂ ਉਹਨਾਂ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ… ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ…।

Leave a Reply

Your email address will not be published. Required fields are marked *