
ਚੰਡੀਗੜ੍ਹ, 23 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :
ਸ਼ਹਿਰ ਦੇ ਸੈਕਟਰ 56 ਸਥਿਤ ਪੁਲਿਸ ਚੌਕੀ ਦੇ ਸਾਹਮਣੇ ਪੈਂਦੇ ਜੰਗਲ ਵਿੱਚੋਂ ਇਕ ਪੁਲਿਸ ਮੁਲਾਜ਼ਮ ਦੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ ਹੈ। ਇਹ ਪੁਲਿਸ ਮੁਲਾਜ਼ਮ ਹਰਿਆਣਾ ਪੁਲਿਸ ਦਾ ਕਾਂਸਟੇਬਲ ਹੈ ਅਤੇ ਮ੍ਰਿਤਕ ਦਾ ਨਾਮ ਅਜੀਤ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦਾ ਖਬਰ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਂਚ ਵਿੱਚ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।