Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ‘ਚ ਝੋਨੇ ਦੀ ਖ਼ਰੀਦ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ : ਖੇਤੀਬਾੜੀ ਮੰਤਰੀ

ਖੁੱਡੀਆ ਨੇ ਖ਼ੁਰਾਕ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਖ਼ਰੀਦ ਤਿਆਰੀਆਂ ਦੀ ਕੀਤੀ ਸਮੀਖਿਆ
ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਵੀ ਲਿਆ ਜਾਇਜ਼ਾ

ਚੰਡੀਗੜ੍ਹ, 28 ਅਗਸਤ, ਪੰਜਾਬੀ ਦੁਨੀਆ ਬਿਊਰੋ : 

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਂਦਿਆਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਸ. ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਕਿਸਾਨ ਭਵਨ ਵਿਖੇ ਖੇਤੀਬਾੜੀ, ਖੁਰਾਕ ਅਤੇ ਸਿਵਲ ਸਪਲਾਈ ਅਤੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਉਣੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੈਲੀਬਰੇਟਿਡ ਨਮੀ ਮੀਟਰ ਲਗਾਏ ਜਾਣਗੇ ਤਾਂ ਜੋ ਨਮੀ ਮਾਪਣ ਨੂੰ ਇਕਸਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਸ਼ੈੱਡ ਅਤੇ ਬਿਜਲੀ ਵਰਗੇ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੀ ਮੁੱਖ ਖੇਤੀਬਾੜੀ ਅਧਿਕਾਰੀਆਂ (ਸੀ.ਏ.ਓ.) ਨਾਲ ਵੀਡੀਓ ਕਾਨਫਰੰਸ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਸੀ.ਏ.ਓਜ਼ ਨੂੰ ਇਸ ਮੁਸ਼ਕਿਲ ਸਮੇਂ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। 

Leave a Reply

Your email address will not be published. Required fields are marked *