Breaking News
Smart Media Dashmesh Mohali Walk Smart Media Insurance Point Hardev Singh Ubha

ਹੁਣ ਕਾਲਜਾਂ, ਯੂਨੀਵਰਸਿਟੀਆਂ ‘ਚ ਵੀ 3 ਸਤੰਬਰ ਤੱਕ ਕੀਤੀਆਂ ਛੁੱਟੀਆਂ

ਚੰਡੀਗੜ੍ਹ, 1 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਵਿੱਚ ਸਕੂਲਾਂ ਤੋਂ ਬਾਅਦ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਵੀ 3 ਸਤੰਬਰ ਤੱਕ ਬੰਦ ਕਰਨ ਦੇ ਆਦੇਸ਼ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵੱਲੋਂ ਜਾਰੀ ਕਰ ਦਿੱਤੇ ਗਏ ਹਨ।

ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਸੂਬੇ ਭਰ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ।

ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ। ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ।

Leave a Reply

Your email address will not be published. Required fields are marked *