Breaking News
Smart Media Dashmesh Mohali Walk Smart Media Insurance Point Hardev Singh Ubha

ਡੀਏਵੀ ਪਬਲਿਕ ਸਕੂਲ 39ਡੀ ਵਿੱਚ ਵਿਸ਼ਵ ਧਰਤੀ ਦਿਵਸ ਮਨਾਇਆ

ਚੰਡੀਗੜ੍ਹ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਸ਼ਹਿਰ ਦੇ ਸੈਕਟਰ 39ਡੀ ਵਿਖੇ ਸਥਿਤ ਡੀਏਵੀ ਪਬਲਿਕ ਸਕੂਲ ਵਿੱਚ ਬੀਤੀ ਕੱਲ੍ਹ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਇਸ ਦਾ ਉਦੇਸ਼ ਧਰਤੀ ਦੇ ਸ਼ੋਸ਼ਣ ਨੂੰ ਰੋਕਣਾ ਅਤੇ ਵਾਤਾਵਰਣ ਨੂੰ ਬਚਾਉਣ ਲਈ ਹਰ ਕਿਸੇ ਨੂੰ ਜਾਗਰੂਕ ਕਰਨਾ ਸੀ। ਧਰਤੀ ਦਿਵਸ ਮੌਕੇ ਬੱਚਿਆਂ ਨੇ ਪੇਂਟਿੰਗ, ਪੋਸਟਰ ਮੇਕਿੰਗ ਅਤੇ ਵੇਸਟ ਮਟੀਰੀਅਲ ਤੋਂ ਖੂਬਸੂਰਤ ਚੀਜ਼ਾਂ ਬਣਾਈਆਂ। ਇਨ੍ਹਾਂ ਗਤੀਵਿਧੀਆਂ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮਨਿੰਦਰ ਵੋਹਰਾ ਨੇ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਅਤੇ ਇਸ ਦੀ ਮਹੱਤਤਾ ਬਾਰੇ ਦੱਸਿਆ।

Leave a Reply

Your email address will not be published. Required fields are marked *