Breaking News
Dashmesh GS Electricals Verka Smart Media Insurance Point Tav Prasad

ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ 

ਚੰਡੀਗੜ੍ਹ, 2 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਪਟਿਆਲਾ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਜੋ ਕਿ ਪਾਰਟੀ ਵਿਰੋਧੀ ਅਤੇ ਨਿੱਜੀ ਕਾਾਰਨਾਂ ਕਰਕੇ ਕਾਫੀ ਸਮੇਂ ਤੋਂ ਵਿਵਾਦਾਂ ‘ਚ ਚੱਲ ਰਹੇ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਲਿਸ ਨੇ ਬਲਾਤਕਾਰ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਹੈ। ਇੱਥੇ ਦੱਸਣਯੋਗ ਹੈ ਕਿ ਵਿਧਾਇਕ ਪਠਾਣ ਮਾਜਰਾ ਵੱਲੋਂ ਘਗਰ ਦਰਿਆ ‘ਚ ਫਲੱਡ ਵਧਣ ਦੇ ਦੋਸ਼ ਸਿੰਚਾਈ ਵਿਭਾਗ ਦੇ ਵੱਡੇ ਅਧਿਕਾਰੀ ਕ੍ਰਿਸ਼ਨ ਕੁਮਾਰ ਵਿਰੁੱਧ ਲਗਾਏ ਸਨ ਪਰ ਇੱਥੋਂ ਤੱਕ ਕਿ ਆਪਣੀ ਲੀਡਰਸ਼ਿਪ ਵਿਰੁੱਧ ਵੀ ਭੜਾਸ ਕੱਢੀ ਸੀ।

ਦੱਸਣਯੋਗ ਹੈ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਠਾਣ ਮਾਜਰਾ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਸੀ ਕਿ ਉਸਦੀ ਸਿੰਚਾਈ ਵਿਭਾਗ ਦੇ ਅਧਿਕਾਰੀ ਕ੍ਰਿਸ਼ਨ ਕੁਮਾਰ ਨਾਲ ਨਿੱਜੀ ਖਹਿਬਾਜੀ ਹੈ। ਖਜ਼ਾਨਾ ਮੰਤਰੀ ਨੇ ਇਸ਼ਾਰੇ ਇਸ਼ਾਰੇ ਵਿੱਚ ਇਹ ਕਹਿ ਦਿੱਤਾ ਸੀ ਕਿ ਉਹ ਘੱਗਰ ਦਰਿਆ ਵਿੱਚੋਂ ਨਜਾਇਜ਼ ਮਾਈਨਿੰਗ ਕਰਨਾ ਚਾਹੁੰਦਾ ਸੀ ਜਿਸ ਕਾਰਨ ਸਿੰਚਾਈ ਵਿਭਾਗ ਦੇ ਅਧਿਕਾਰੀ ਨੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਅਜਿਹਾ ਨਹੀਂ ਕਰਨ ਦਿੱਤਾ, ਜਿਸ ਕਾਰਨ ਉਹ ਕ੍ਰਿਸ਼ਨ ਕੁਮਾਰ ਵਿਰੁੱਧ ਬੋਲ ਰਿਹਾ ਹੈ।

ਇੱਕ ਪੁਲਿਸ ਅਧਿਕਾਰੀ ਨੇ ਵਿਧਾਇਕ ਪਠਾਣ ਮਾਜਰਾ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰ ਦਿੱਤੀ ਕਿ ਉਸ ਵਿਰੁੱਧ ਪਟਿਆਲਾ ਜ਼ਿਲ੍ਹੇ ਦੇ ਥਾਣਾ ਸਿਵਲ ਲਾਈਨ ਵਿੱਚ ਬਲਾਤਕਾਰ ਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਉਸ ਨੇ ਇਹ ਵੀ ਦੱਸਿਆ ਕਿ ਮੁਕਦਮਾ ਦਰਜ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਵਿਧਾਇਕ ਪਠਾਣ ਮਾਜਰਾ ਫਰਾਰ ਹੋਣ ਲੱਗੇ ਸਨ ਜਿਸ ਨੂੰ ਕਰਨਾਲ ਤੋਂ ਹਿਰਾਸਤ ਵਿੱਚ ਲਿਆ ਗਿਆ।

Leave a Reply

Your email address will not be published. Required fields are marked *