Breaking News
Smart Media Dashmesh Mohali Walk Smart Media Insurance Point Hardev Singh Ubha

‘ਯੁੱਧ ਨਸ਼ਿਆਂ ਵਿਰੁੱਧ’: 185ਵੇਂ ਦਿਨ, ਪੰਜਾਬ ਪੁਲਿਸ ਨੇ 359 ਥਾਵਾਂ ‘ਤੇ ਕੀਤੀ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

64 FIRs ਦਰਜ, 433 ਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ, 2 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ’’ ਦੇ ਲਗਾਤਾਰ 185ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 359 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 95 ਨਸਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 64 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ,185 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 28,025 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਵਿੱਚੋਂ 433 ਗ੍ਰਾਮ ਹੈਰੋਇਨ, 29 ਕਿਲੋ ਭੁੱਕੀ, 910 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਕੀਤੀ ਗਈ ।

ਵੇਰਵੇ ਸਾਂਝੇ ਕਰਦਿਆਂ, ਵਿਸੇਸ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 78 ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 381 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *