Breaking News
Smart Media Dashmesh Insurance Point

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਨੂੰ 1600 ਕਰੋੜ ਰੁ: ਦੀ ਰਾਹਤ ਪੈਕੇਜ ਦੇਣ ਦਾ ਐਲਾਨ

ਗੁਰਦਾਸਪੁਰ, 9 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਪੰਜਾਬ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ। ਉਸ ਤੋਂ ਬਾਅਦ ਇਕ ਸਮੀਖਿਆ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ 1600 ਕਰੋੜ ਰੁਪਏ ਦਾ ਰਾਹਤ ਪੈਕਜ ਦੇਣ ਦਾ ਐਲਾਨ ਕੀਤਾ। ਇਹ ਰਕਮ ਪਹਿਲਾਂ ਹੀ ਰਾਜ ਨੂੰ ਜਾਰੀ ਕੀਤੇ 12,000 ਕਰੋੜ ਰੁਪਏ ਤੋਂ ਇਲਾਵਾ ਹੋਵੇਗੀ। SDRF ਦੀ ਦੂਜੀ ਕਿਸ਼ਤ ਅਤੇ PM-Kisan Samman Nidhi ਦੀ ਰਕਮ ਵੀ ਤੁਰੰਤ ਜਾਰੀ ਕੀਤੀ ਜਾਵੇਗੀ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਦੀ ਮੁੜ ਵਸੇਬੇ ਲਈ ਬਹੁ-ਪੱਖੀ ਯੋਜਨਾ ਬਣਾਈ ਜਾਵੇਗੀ। ਇਸ ਅਧੀਨ PM Awaas Yojana ਤਹਿਤ ਘਰ ਬਣਾਉਣ, ਰਾਸ਼ਟਰੀ ਹਾਈਵੇ ਤੇ ਸਕੂਲਾਂ ਦੀ ਮੁਰੰਮਤ, PMNRF ਰਾਹੀਂ ਰਾਹਤ, ਅਤੇ ਪਸ਼ੂ-ਪਾਲਣ ਲਈ ਮਿੰਨੀ ਕਿੱਟਾਂ ਵੰਡਣ ਦੇ ਪ੍ਰਬੰਧ ਕੀਤੇ ਜਾਣਗੇ।

Leave a Reply

Your email address will not be published. Required fields are marked *