Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ (ਏਡੀਜੀਪੀ ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਵੀਆਰਐਸ ਲੈਂਦਿਆਂ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਈ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਖੁਦ ਕੀਤੀ ਹੈ। ਉਨ੍ਹਾਂ ਕਿਹਾ ਕਿ ਵੀਆਰਐਸ ਲੈਣ ਨਾਲ ਉਹ ਕਾਫੀ ਚੰਗਾ ਮਹਿਸੂਸ ਕਰ ਰਹੇ ਹਨ।ਦੱਸਣਯੋਗ ਹੈ ਕਿ ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਹ ਵੀ ਚਰਚਾ ਹੈ ਕਿ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ ਹੈ।

Leave a Reply

Your email address will not be published. Required fields are marked *