Breaking News
Smart Media Dashmesh Mohali Walk Smart Media Insurance Point Hardev Singh Ubha

ਬਲਜਿੰਦਰ ਢਿੱਲੋਂ ਨੇ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 12 ਸਤੰਬਰ, ਪੰਜਾਬੀ ਦੁਨੀਆ ਬਿਊਰੋਹ:

ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।

ਸ੍ਰੀ ਢਿੱਲੋਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਢਿੱਲੋਂ ਦੀ ਅਗਵਾਈ ਹੇਠ ਕਾਰਪੋਰੇਸ਼ਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ ਅਤੇ ਪੰਜਾਬ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਚੇਅਰਮੈਨ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਰੰਗਲਾ ਪੰਜਾਬ’ ਸਿਰਜਣ ਦੇ ਵਿਜ਼ਨ ਤਹਿਤ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ, ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਕਿਸਾਨਾਂ ਦੀ ਖੁਸ਼ਹਾਲੀ, ਟਿਕਾਊ ਅਭਿਆਸਾਂ ਅਤੇ ਦੇਸ਼ ਭਰ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਬਣਾਉਣ ‘ਤੇ ਕੇਂਦ੍ਰਿਤ ਇੱਕ ਦੂਰਦਰਸ਼ੀ ਰੋਡਮੈਪ ਦੀ ਰੂਪਰੇਖਾ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਖੇਤੀਬਾੜੀ ਉਪਜ ਅਤੇ ਉਪਭੋਗਤਾਵਾਂ ਦਰਮਿਆਨ ਪਾੜੇ ਨੂੰ ਪੂਰਦਿਆਂ “ਅੰਨਦਾਤਾ” ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਹੈ ਜਿਸ ਵਿੱਚ ਫਸਲੀ ਵਿਭਿੰਨਤਾ ਤੇ ਅਤਿ-ਆਧੁਨਿਕ ਤਕਨਾਲੋਜੀ ਅਪਣਾਉਂਦਿਆ ਅਤੇ ਫੂਡ ਪ੍ਰੋਸੈਸਿੰਗ ਲਈ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ।

ਇਸ ਮੌਕੇ ਸਮਾਣਾ ਤੋਂ ਵਿਧਾਇਕ ਸ੍ਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਪਟਿਆਲਾ ਸ੍ਰੀ ਅਜੀਤਪਾਲ ਸਿੰਘ ਕੋਹਲੀ, ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ, ਚੇਅਰਮੈਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਡਾ. ਸੰਨੀ ਸਿੰਘ ਆਹਲੂਵਾਲੀਆ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਡਾ. ਸੁਖਪਾਲ ਸਿੰਘ ਅਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *