
ਚੰਡੀਗੜ੍ਹ, 12 ਸਤੰਬਰ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਇਸ ਸਬੰਧੀ ਇੱਕ ਸਰਕਾਰੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਕੁੰਵਰ ਵਿਜੇ ਪ੍ਰਤਾਪ ਵਿਧਾਇਕ ਵਜੋਂ ਆਪਣੇ ਹਲਕੇ ਦੀ ਸੇਵਾ ਕਰਦੇ ਰਹਿਣਗੇ।
ਨੋਟੀਫਿਕੇਸ਼ਨ ਅਨੁਸਾਰ ਵਿਧਾਨ ਸਭਾ ਦੀ ਕਾਰਜ-ਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ 180 ਅਧੀਨ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਅਧੀਨ ਵਿਧਾਨ ਕਮੇਟੀ ਦਾ ਮੈਂਬਰ ਨਾਮਜਦ ਕੀਤਾ ਗਿਆ ਸੀ ਪਰ ਵਿਧਾਇਕ ਵੱਲੋਂ 19 ਅਗਸਤ ਨੂੰ ਕੀਤੀ ਗਈ ਬੇਨਤੀ ਪ੍ਰਵਾਨ ਕਰਦੇ ਹੋਏ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ 5 ਸਤੰਬਰ ਤੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਮੈਂਬਰ ਵਿਧਾਨ ਸਭਾ ਨੂੰ ਅਧੀਨ ਵਿਧਾਨ ਕਮੇਟੀ ਦੇ ਮੈਂਬਰ ਦੀਆਂ ਜਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਅਤੇ ਹੁਣ ਉਹ ਪੰਜਾਬ ਵਿਧਾਨ ਸਭਾ ਦੀ ਅਧੀਨ ਕਮੇਟੀ ਦੇ ਮੈਂਬਰ ਨਹੀਂ ਹੋਣਗੇ।