Breaking News
Smart Media Dashmesh Mohali Walk Smart Media Insurance Point Hardev Singh Ubha

ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅੱਜ, ਹੜ੍ਹ ਪੀੜ੍ਹਤਾਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 15 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਕਾਂਗਰਸੀ ਸਾਂਸਦ ਅਤੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ‘ਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਵੀ ਲੈਣਗੇ। ਪਾਰਟੀ ਵਲੋਂ ਉਨ੍ਹਾਂ ਦੇ ਜਾਰੀ ਕੀਤੇ ਸ਼ਡਿਊਲ ਮੁਤਾਬਕ ਉਹ ਅੱਜ ਸਵੇਰ 9 ਵਜੇ ਅੰਮ੍ਰਿਤਸਰ ਪਹੁੰਚਣਗੇ ਅਤੇ ਸਿੱਧਾ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਨਣ ਲਈ ਪਹੁੰਚਣਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

ਦੱਸਣਯੋਗ ਹੈ ਕਿ ਰਾਹੁਲ ਗਾਂਧੀ, ਪ੍ਰਧਾਨ ਮੰਤਰੀ ਮੋਦੀ ਤੋਂ ਪੰਜਾਬ ਲਈ ਵਿਸ਼ੇਸ਼ ਰਿਲੀਫ ਪੈਕੇਜ ਦੀ ਮੰਗ ਕਰ ਚੁੱਕੇ ਹਨ। ਉਨ੍ਹਾਂ ਨੇ ਇਕ ਪੋਸਟ ਵਿੱਚ ਲਿਖਿਆ ਸੀ ਕਿ ਪੰਜਾਬ ‘ਚ ਹੜ੍ਹ ਨੇ ਭਿਆਨਕ ਤਬਾਹੀ ਮਚਾਈ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੀ ਸਥਿਤੀ ਵੀ ਬੇਹੱਦ ਚਿੰਤਾਜਨਕ ਹੈ। ਅਜਿਹੇ ਮੁਸ਼ਕਿਲ ਸਮੇਂ ‘ਚ ਤੁਹਾਡਾ ਧਿਆਨ ਤੇ ਕੇਂਦਰ ਸਰਕਾਰ ਦੀ ਮਦਦ ਬਹੁਤ ਜ਼ਰੂਰੀ ਹੈ। ਹਜ਼ਾਰਾਂ ਪਰਿਵਾਰ ਆਪਣੇ ਘਰ, ਜੀਵਨ ਤੇ ਆਪਣਿਆਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇਨ੍ਹਾਂ ਸੂਬਿਆਂ ‘ਚ ਖਾਸ ਤੌਰ ‘ਤੇ ਕਿਸਾਨਾਂ ਨੂੰ ਜਲਦ ਤੋਂ ਜਲਦ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ।

Leave a Reply

Your email address will not be published. Required fields are marked *