Breaking News
Smart Media Dashmesh Mohali Walk Smart Media Insurance Point Hardev Singh Ubha

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਭਾਜਪਾ ਦੇ ਸੂਬਾਈ ਦਫਤਰ ਚੰਡੀਗੜ੍ਹ ਵਿੱਚ ਮਨਾਇਆ ਗਿਆ

ਚੰਡੀਗੜ੍ਹ, 17 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਅੱਜ ਪੰਜਾਬ ਭਾਜਪਾ ਦੇ ਸੂਬਾਈ ਦਫਤਰ ਸੈਕਟਰ 37, ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਜਨਮਦਿਨ ਉਤਸ਼ਾਹ ਨਾਲ ਮਨਾਇਆ ਗਿਆ।

ਇਹ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਇਸ ਮੌਕੇ ਭਾਜਪਾ ਦੇ ਨੇਤਾਵਾਂ ਅਤੇ ਕਾਰਕੁਨਾਂ ਵੱਲੋਂ ਪ੍ਰਧਾਨ ਮੰਤਰੀ ਜੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਗਈ।

ਪ੍ਰੋਗਰਾਮ ਦੌਰਾਨ ਸਾਰੇ ਹਾਜ਼ਰ ਕਾਰਕੁਨਾਂ ਨੂੰ ਲੱਡੂ ਵੰਡੇ ਗਏ ਅਤੇ ਪ੍ਰਧਾਨ ਮੰਤਰੀ ਜੀ ਦੇ ਦੇਸ਼-ਨਿਰਮਾਣ ਲਈ ਕੀਤੇ ਯੋਗਦਾਨ ਨੂੰ ਯਾਦ ਕੀਤਾ ਗਿਆ। ਨੇਤਾਵਾਂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਨਵੇਂ ਵਿਕਾਸ ਪੱਧਰ ਹਾਸਲ ਕੀਤੇ ਹਨ ਅਤੇ ਦੁਨੀਆ ਭਰ ਵਿੱਚ ਭਾਰਤ ਦਾ ਮਾਣ ਵਧਿਆ ਹੈ।

ਇਸ ਮੌਕੇ ਮੁਖਤਿਆਰ ਸਿੰਘ ਮੋਖਾ, ਸੱਤਪਾਲ ਸਿੰਗਲਾ (ਸਾਬਕਾ ਚੇਅਰਮੈਨ), ਦਫ਼ਤਰ ਸਕੱਤਰ ਸੁਨੀਲ ਦੱਤ ਭਾਰਦਵਾਜ, ਸੋਮ ਪ੍ਰਕਾਸ਼, ਜਸਵਿੰਦਰ ਸਿੰਘ, ਸ਼ੇਖਰ ਰਾਣਾ, ਸੁਬੇਗ ਸਿੰਘ ਅਤੇ ਪੰਕਜ ਮਲਹੋਤਰਾ ਆਦਿ ਹਾਜ਼ਰ ਸਨ। ਇਸ ਦੌਰਾਨ ਨੇਤਾਵਾਂ ਅਤੇ ਕਾਰਕੁਨਾਂ ਨੇ ਪ੍ਰਧਾਨ ਮੰਤਰੀ ਜੀ ਦੇ ਸਪਨੇ ਅਨੁਸਾਰ “ਸੇਵਾ ਹੀ ਸੰਗਠਨ” ਦੇ ਸਿਧਾਂਤ ‘ਤੇ ਤੁਰਨ ਦਾ ਸੰਕਲਪ ਵੀ ਦੁਹਰਾਇਆ।

Leave a Reply

Your email address will not be published. Required fields are marked *