Breaking News
Dashmesh GS Electricals Verka Smart Media Insurance Point Tav Prasad

ਪਾਕਿ ਸਿੱਖ ਆਗੂਆਂ ਵਲੋਂ ਭਾਰਤ ਨੂੰ ਸਿੱਖ ਸ਼ਰਧਾਲੂਆਂ ‘ਤੇ ਲਾਈ ਪਾਬੰਦੀ ਹਟਾਉਣ ਦੀ ਅਪੀਲ

ਲਾਹੌਰ, 17 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਪਾਕਿਸਤਾਨ ਦੇ ਸਿੱਖ ਭਾਈਚਾਰੇ ਦੇ ਧਾਰਮਿਕ ਆਗੂਆਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਧਰਮ ਦੇ ਸੰਸਥਾਪਕ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਦੇ ਗੁਰਪੁਰਬ ਮੌਕੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ‘ਤੇ ਹਾਲ ਹੀ ਵਿੱਚ ਲਗਾਈ ਗਈ ਪਾਬੰਦੀ ਨੂੰ ਤੁਰੰਤ ਹਟਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦਾ ਇਹ ਕਦਮ ਅੰਤਰਰਾਸ਼ਟਰੀ ਨਿਯਮਾਂ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਉਲੰਘਣਾ ਕਰਦਾ ਹੈ।

ਇਹ ਅਪੀਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪ-ਪ੍ਰਧਾਨ ਮਹੇਸ਼ ਸਿੰਘ ਵੱਲੋਂ ਕੀਤੀ ਗਈ ਹੈ, ਜੋ ਕਿ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਸਥਾਨਾਂ ਦਾ ਪ੍ਰਬੰਧਨ ਕਰਨ ਵਾਲੀ ਅਧਿਕਾਰਤ ਸੰਸਥਾ ਹੈ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਸਿੱਖ ਜੱਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

Leave a Reply

Your email address will not be published. Required fields are marked *