
ਚੰਡੀਗੜ੍ਹ, 5 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:
ਮਿਲਕਫੈੱਡ, ਪੰਜਾਬ ਦੇ ਚੇਅਰਮੈਨ, ਨਰਿੰਦਰ ਸਿੰਘ ਸ਼ੇਰਗਿੱਲ ਨੇ ਮੁੱਖ ਮੰਤਰੀ ਰਾਹਤ ਫੰਡ ਲਈ 21 ਲੱਖ ਰੁਪਏ ਦਾ ਚੈੱਕ ਸੌਂਪਿਆ। ਇਹ ਮਿਲਕਫੈੱਡ ਰਕਮ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ‘ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਯੋਗਦਾਨ ਪਾਇਆ ਗਿਆ ਹੈ।
ਇਸ ਮੌਕੇ ਚੇਅਰਮੈਨ ਮਿਲਕਫੈੱਡ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਿ ਮਿਲਕਫੈੱਡ ਨੇ ਹੜ੍ਹਾਂ ਦੌਰਾਨ 10,000 ਫੂਡ ਕਿੱਟਾਂ ਵੀ ਵੰਡੀਆਂ ਹਨ ਤਾਂ ਜੋ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਆਪਣੀ ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦਿਖਾਈ ਜਾ ਸਕੇ। ਉਨ੍ਹਾਂ ਮੁੱਖ ਮੰਤਰੀ ਨੂੰ ਮਿਲਕਫੈੱਡ ਦੇ ਕਾਰੋਬਾਰ ਨੂੰ ਵਧਾਉਣ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਬਿਹਤਰ ਬਣਾਉਣ ਵਿਚ ਮਦਦ ਕਰਨ ਲਈ ਮਿਲਕਫੈੱਡ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਹੋਰ ਜਾਣੂੰ ਕਰਵਾਇਆ।
ਇਸ ਦੌਰਾਨ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਮਿਲਕਫੈੱਡ ਦੇ ਐਮ.ਡੀ. ਰਾਹੁਲ ਗੁਪਤਾ ਅਤੇ ਉਨ੍ਹਾਂ ਦੀ ਟੀਮ ਦਾ ਇਸ ਨੇਕ ਕਾਰਜ ਲਈ ਅੱਗੇ ਆਉਣ ਅਤੇ ਨਵੇਂ ਉਤਪਾਦਾਂ ਦੀ ਸ਼ੁਰੂਆਤ ਅਤੇ ਸਮੁੱਚੇ ਵਿਕਾਸ ਨਾਲ ਵੇਰਕਾ ਬ੍ਰਾਂਡ ਨੂੰ ਪ੍ਰਸਿੱਧ ਬਣਾਉਣ ਲਈ ਉਨ੍ਹਾਂ ਦੇ ਨਿਰੰਤਰ ਯਤਨਾਂ ਲਈ ਧੰਨਵਾਦ ਕੀਤਾ।