Breaking News
Smart Media Dashmesh Insurance Point

ਵਿੱਤ ਮੰਤਰੀ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 9 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : 

ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇੱਕ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਨਿਰਦੇਸ਼ ਵੇਰਕਾ ਮੁੱਖ ਦਫ਼ਤਰ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ ਗਏ।

ਵਿੱਤ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਯੂਨੀਅਨ ਦੇ ਮੁੱਦਿਆ ਦੇ ਵਿਆਪਕ ਹੱਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਈ ਜਾਵੇ, ਜਿਸ ਵਿੱਚ ਵਿੱਤ ਵਿਭਾਗ ਦਾ ਇੱਕ ਸੀਨੀਅਰ ਅਧਿਕਾਰੀ, ਮਿਲਕਫੈੱਡ ਦੇ ਚੇਅਰਮੈਨ, ਮਿਲਕਫੈੱਡ ਦੇ ਐਮ.ਡੀ, ਮਿਲਕਫੈੱਡ ਦੇ ਡਾਇਰੈਕਟਰ, ਜਨਰਲ ਮੈਨੇਜਰ ਐਚਆਰ ਮਿਲਕਫੈੱਡ, ਮੈਨੇਜਰ ਵਿੱਤ ਅਤੇ ਯੂਨੀਅਨ ਦੇ ਦੋ ਨੁਮਾਇੰਦੇ ਸ਼ਾਮਲ ਕੀਤੇ ਜਾਣ।

ਵਿੱਤ ਮੰਤਰੀ ਚੀਮਾ ਨੇ ਇਸ ਨਵ-ਗਠਿਤ ਕਮੇਟੀ ਨੂੰ ਯੂਨੀਅਨ ਦੇ ਮੁੱਦਿਆਂ ਦੇ ਹੱਲ ਵਾਸਤੇ ਵਿਸ਼ੇਸ਼ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਪ੍ਰਸਤਾਵ ਨੂੰ ਜਲਦ ਅਤੇ ਠੋਸ ਹੱਲ ਲਈ ਬਾਅਦ ਵਿੱਚ ਕੈਬਨਿਟ ਸਬ-ਕਮੇਟੀ ਨੂੰ ਭੇਜਿਆ ਜਾਵੇਗਾ। ਵਿੱਤ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।

ਮੀਟਿੰਗ ਵਿੱਚ ਮੌਜੂਦ ਅਧਿਕਾਰੀਆਂ ਵਿੱਚ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਅਤੇ ਵਧੀਕ ਐਡਵੋਕੇਟ ਜਨਰਲ ਟੀ.ਪੀ.ਐਸ ਵਾਲੀਆ ਸ਼ਾਮਲ ਸਨ। ਯੂਨੀਅਨ ਦੀ ਨੁਮਾਇੰਦਗੀ ਕਰਦਿਆਂ ਪਵਨਦੀਪ ਸਿੰਘ ਅਤੇ ਜਸਬੀਰ ਸਿੰਘ ਨੇ ਵਿੱਤ ਮੰਤਰੀ ਅੱਗੇ ਯੂਨੀਅਨ ਦਾ ਪੱਖ ਰੱਖਿਆ।

Leave a Reply

Your email address will not be published. Required fields are marked *