Breaking News
Smart Media Dashmesh Mohali Walk Smart Media Insurance Point Hardev Singh Ubha

ਸਾਬਕਾ DSP ਨੇ ਆਪ ਆਗੂ ਨੂੰ ਮਾਰੀਆਂ ਗੋਲੀਆਂ

ਰੋਪੜ, 29 ਅਕਤੂਬਰ: ਪੰਜਾਬੀ ਦੁਨੀਆ ਬਿਊਰੋ :

ਚੰਡੀਗੜ੍ਹ ਪੁਲਿਸ ਦੇ ਸੇਵਾਮੁਕਤ ਡੀਐੱਸਪੀ ਦਿਲਸ਼ੇਰ ਸਿੰਘ ਵੱਲੋਂ ਇੱਕ ਵਿਆਹ ਸਮਾਰੋਹ ਦੌਰਾਨ ਇੱਕ ਆਪ ਆਗੂ ਨੂੰ ਗੋਲੀਆਂ ਮਾਰਨ ਦੀ ਖਬਰ ਹੈ। ਜਾਣਕਾਰੀ ਅਨੁਸਾਰ ਮੰਤਰੀ ਹਰਜੋਤ ਸਿੰਘ ਬੈਂਸ ਦੇ ਕਰੀਬੀ ਮੰਨੇ ਜਾਂਦੇ ਆਮ ਆਦਮੀ ਪਾਰਟੀ ਦੇ ਨੇਤਾ ਨਿਤਿਨ ਨੰਦਾ ਰੋਪੜ ਜ਼ਿਲ੍ਹੇ ਦੇ ਸ੍ਰੀ ਆਨੰਦਪੁਰ ਸਾਹਿਬ ‘ਚ ਪੈਂਦੇ ਪਿੰਡ ਅਗਮਪੁਰ ਵਿੱਚ ਇੱਕ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਪੁੱਜੇ ਸਨ। ਜਾਣਕਾਰੀ ਮੁਤਾਬਕ ਸਮਾਗਮ ਦੌਰਾਨ ਦੋਵਾਂ ਵਿੱਚ ਬਹਿਸ ਹੋਈ, ਜਿਸ ਤੋਂ ਬਾਅਦ ਦਿਲਸ਼ੇਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਨਿਤਿਨ ਨੰਦਾ ਉਤੇ ਗੋਲੀ ਚਲਾ ਦਿੱਤੀ। ਇਹ ਗੋਲੀ ਆਪ ਆਗੂ ਦੇ ਸਿਰ ਦੇ ਪਿਛਲੇ ਹਿੱਸੇ ਵਿੱਚ ਗੋਲੀ ਲੱਗੀ, ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ, ਆਨੰਦਪੁਰ ਸਾਹਿਬ ਲਿਜਾਇਆ ਗਿਆ। ਡਾਕਟਰਾਂ ਵਲੋਂ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਆਨੰਦਪੁਰ ਸਾਹਿਬ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *