Breaking News
Smart Media Dashmesh Insurance Point

CBSE: 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ

ਨਵੀਂ ਦਿੱਲੀ/ਚੰਡੀਗੜ੍ਹ, 31 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਵੀਰਵਾਰ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ 2026 ਦੀਆਂ ਬੋਰਡ ਪ੍ਰੀਖਿਆਵਾਂ ਦੀ ਅੰਤਿਮ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਸੀਬੀਐਸਈ ਵਲੋਂ ਪਹਿਲੀ ਵਾਰ, ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਕਰੀਬ 110 ਦਿਨ ਪਹਿਲਾਂ ਡੇਟਸ਼ੀਟ ਜਾਰੀ ਕੀਤੀ ਗਈ ਹੈ।

ਜਾਰੀ ਕੀਤੇ ਸ਼ਡਿਊਲ ਅਨੁਸਾਰ, ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 17 ਫਰਵਰੀ, 2026 ਨੂੰ ਸ਼ੁਰੂ ਹੋਣਗੀਆਂ। ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 10 ਮਾਰਚ ਨੂੰ ਸਮਾਪਤ ਹੋਣਗੀਆਂ, ਜਦਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 9 ਅਪ੍ਰੈਲ, 2026 ਨੂੰ ਸਮਾਪਤ ਹੋਣਗੀਆਂ।

Leave a Reply

Your email address will not be published. Required fields are marked *