Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਯੂਨੀਵਰਸਿਟੀ ਨੇ ਵਿਦਿਆਰਥੀ ਸੰਘਰਸ਼ ਦੇ ਚਲਦਿਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ

ਚੰਡੀਗੜ੍ਹ, 16 ਨਵੰਬਰ, ਪੰਜਾਬੀ ਦੁਨੀਆ ਬਿਊਰੋ:

ਵਿਦਿਆਰਥੀਆਂ ਦੇ ਸੰਘਰਸ਼ ਦੇ ਚਲਦਿਆਂ ਪੰਜਾਬ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜੇਕਰ ਸੈਨੇਟ ਦੀਆਂ ਚੋਣਾਂ ਦਾ ਸ਼ਡਿਊਲ ਜਾਰੀ ਨਹੀਂ ਕੀਤਾ ਜਾਂਦਾ ਤਾਂ 18 ਨਵੰਬਰ ਤੋਂ ਹੋਣ ਵਾਲੀਆਂ ਪ੍ਰੀਖਿਆਵਾਂ ਨਹੀਂ ਹੋਣ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।

ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ 18, 19 ਅਤੇ 20 ਨਵੰਬਰ 2025 ਨੂੰ ਨਿਰਧਾਰਤ ਯੂਨੀਵਰਸਿਟੀ ਦੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਅਤੇ ਪ੍ਰੀਖਿਆ ਦੀਆਂ ਨਵੀਆਂ ਤਾਰੀਕਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ। ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਉਹ ਨਿਯਮਿਤ ਤੌਰ ‘ਤੇ ਪੀਯੂ ਦੀ ਅਧਿਕਾਰਤ ਵੈਬਸਾਈਟ ਅਤੇ ਸੋਸ਼ਲ ਮੀਡੀਆ ਹੈਂਡਲਾਂ ਉਤੇ ਨਜ਼ਰ ਬਣਾਈ ਰੱਖਣ।

Leave a Reply

Your email address will not be published. Required fields are marked *