Breaking News
Dashmesh GS Electricals Verka Smart Media Insurance Point Tav Prasad

PU ’ਚ ਗੇਟ ਤੋੜਨ ਵਾਲੇ ਪ੍ਰਦਰਸ਼ਨਕਾਰੀਆਂ ਖਿਲਾਫ ਐਫਆਈਆਰ ਦਰਜ

ਚੰਡੀਗੜ੍ਹ, 16 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਬੀਤੀ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਕੀਤੇ ਗਏ ਪ੍ਰਦਰਸ਼ਨ ਵਿਚ ਗੇਟ ਤੋੜ ਕੇ ਸ਼ਾਮਲ ਹੋਣ ਵਾਲਿਆ ਖਿਲਾਫ ਚੰਡੀਗੜ੍ਹ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਐਸ ਆਈ ਦੇ ਬਿਆਨਾਂ ਦੇ ਆਧਾਰ ‘ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਸੈਕਟਰ 31 ਥਾਣੇ ਵਿਚ ਤੈਨਾਤ SI ਪ੍ਰਤਿਭਾ ਨੇ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਉਹ ਯੂਨੀਵਰਸਿਟੀ ਵਿਚ ਤੈਨਾਤ ਪੁਲਿਸ ਬਲ ਨੇ ਪ੍ਰਦਰਸ਼ਨਕਾਰੀਆਂ ਨੂੰ ਕੰਟਰੋਨ ਕਰਨ ਲਈ ਪੂਰੀ ਕੋਸ਼ਿਸ਼ ਕੀਤੀ, ਪ੍ਰੰਤੂ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਬਾਹਰੀ ਲੋਕਾਂ ਨੇ ਜਬਰਦਸਤੀ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਨਾਲ ਹੱਥੋਂ ਪਾਈ ਵੀ ਕੀਤੀ ਗਈ। ਪੁਲਿਸ ਅਨੁਸਾਰ ਪ੍ਰਦਰਸ਼ਨ ਵਿਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਵਿਦਿਆਰਥੀ, ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਹੋਰ ਸੰਗਠਨਾਂ ਦੇ ਲੋਕ ਸ਼ਾਮਲ ਸਨ।

ਰਿਪੋਰਟ ਵਿਚ ਦੱਸਿਆ ਗਿਆ ਕਿ ਪੁਲਿਸ, ਯੂਨੀਵਰਸਿਟੀ ਕੈਂਪਸ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਾਰ ਵਾਰ ਭੀੜ ਨੂੰ ਸਮਝਾਉਂਦੀ ਰਹੀ, ਪ੍ਰੰਤੂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਗੱਲ ਨਹੀਂ ਮੰਨੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਗੇਟ ਨੰਬਰ 1 ਦਾ ਜ਼ਿੰਦਾ ਤੋੜ ਦਿੱਤਾ ਅਤੇ ਬੈਰੀਕੇਡ ਹਟਾ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਕਰਮਚਾਰੀਆਂ ਨਾਲ ਹੱਥੋਂ ਮੁੱਕੀ ਵਿਚ ਐਸਪੀ ਸੌਂਧੀ, ਇੰਸਪੈਕਟਰ ਰੋਹਿਤ ਕੁਮਾਰ, ਐਸ ਆਰ ਸੀਟੀ ਵਿਪਿਨ ਸ਼ਰਮਾ ਤੇ ਹੋਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ਼, ਵੀਡੀਓ ਅਤੇ ਫੋਟੋਆਂ ਦੀ ਮਦਦ ਨਾਲ ਪ੍ਰਦਰਸ਼ਨ ਵਿਚ ਸ਼ਾਮਲ ਲੋਕਾਂ ਦੀ ਪਹਿਚਾਣ ਕਰ ਰਹੀ ਹੈ।

Leave a Reply

Your email address will not be published. Required fields are marked *