Breaking News
Dashmesh GS Electricals Verka Smart Media Insurance Point Tav Prasad

ਪੰਜਾਬ ਸਰਕਾਰ ਵਲੋਂ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 15 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਨੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਅਨੁਸਾਰ, ਇਹ ਹੁਕਮ ਸਾਰੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੁੰਦਾ ਹੈ, ਜਿਸ ਤਹਿਤ ਸੂਬੇ ਵਿੱਚ ਸਾਰੇ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ। ਸਕੂਲ 1 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ।

ਸਿੱਖਿਆ ਵਿਭਾਗ ਨੇ ਹੁਕਮ ਦੀ ਇੱਕ ਕਾਪੀ ਸਾਰੇ ਸਕੂਲਾਂ, SCERT ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਭੇਜ ਦਿੱਤੀ ਹੈ। ਉਕਤ ਹੁਕਮ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।

Leave a Reply

Your email address will not be published. Required fields are marked *