Breaking News
Dashmesh GS Electricals Verka Smart Media Insurance Point Tav Prasad

ਠੰਢ ਕਾਰਨ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ‘ਚ ਵਾਧਾ

ਚੰਡੀਗੜ੍ਹ, 7 ਜਨਵਰੀ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਰਕਾਰ ਵਲੋਂ ਕੜਾਕੇ ਦੀ ਠੰਡ ਦੇ ਚਲਦਿਆਂ ਸੂਬੇ ਦੇ ਸਮੂਹ ਸਕੂਲਾਂ ਵਿੱਚ ਛੁੱਟੀਆਂ ‘ਚ ਵਾਧਾ ਕੀਤਾ ਗਿਆ ਹੈ।

ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਕਾਰਨ ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ। 

Leave a Reply

Your email address will not be published. Required fields are marked *