Breaking News
Dashmesh GS Electricals Verka Smart Media Insurance Point Tav Prasad

ਪੰਜਾਬ ਵਿੱਚ ਠੰਡ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ/ਮੋਹਾਲੀ, 15 ਜਨਵਰੀ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 16-01-2026 ਤੋਂ 21-01-2026 ਤੱਕ ਸਕੂਲਾਂ ਦਾ ਸਮਾਂ ਹੇਠ ਲਿਖੇ ਅਨੁਸਾਰ ਤਬਦੀਲ ਕੀਤਾ ਗਿਆ ਹੈ। ਜਿਸ ਮੁਤਾਬਕ ਹੁਣ ਸਮੂਹ ਪ੍ਰਾਇਮਰੀ ਸਕੂਲ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 03:00 ਵਜੇ ਤੱਕ ਖੁੱਲ੍ਹਣਗੇ ਜਦਕਿ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 03:20 ਵਜੇ ਤੱਕ ਖੁੱਲ੍ਹਣਗੇ।

ਇਹ ਹੁਕਮ ਸਕੱਤਰ, ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ ਹਨ।

Leave a Reply

Your email address will not be published. Required fields are marked *