Breaking News
Dashmesh GS Electricals Smart Media Insurance Point Tav Prasad

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੀਨੀ. ਸੈਕੰ. ਸਕੂਲ ਮੁਰਾਦਪੁਰਾ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਹੁਕਮ

ਚੰਡੀਗੜ੍ਹ, 22 ਜਨਵਰੀ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਜਾਰੀ ਕਰਦਿਆਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪ੍ਰਿੰਸੀਪਲ ਰੇਖਾ ਮਹਾਜਨ ਵੱਲੋਂ ਡੀ.ਪੀ.ਈ. ਅਧਿਆਪਕ ਜੋਰਇੰਦਰ ਸਿੰਘ ਲਈ ਜਾਤੀ ਸੂਚਕ ਸ਼ਬਦਾਵਲੀ ਵਰਤੀ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਗਠਿਤ ਦੋ ਮੈਂਬਰੀ ਕਮੇਟੀ ਵਲੋਂ ਵੀ ਰੇਖਾ ਮਹਾਜਨ ਖਿਲਾਫ਼ ਸ਼ਿਕਾਇਤ ਨੂੰ ਦਰੁਸਤ ਪਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ 29 ਜਨਵਰੀ 2026 ਨੂੰ ਕੇਸ ਸਬੰਧੀ ਡਾਇਰੈਕਟਰ ਸੈਕੰਡਰੀ ਸਿੱਖਿਆ ਵਿਭਾਗ ਤੋਂ ਨਿੱਜੀ ਪੇਸ਼ੀ ਦੌਰਾਨ ਰਿਪੋਰਟ ਮੰਗੀ ਗਈ ਹੈ।

Leave a Reply

Your email address will not be published. Required fields are marked *