Breaking News
Smart Media Dashmesh Mohali Walk Smart Media Insurance Point Hardev Singh Ubha

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ

ਹਰਦੇਵ ਸਿੰਘ ਉੱਭਾ ਨੇ ਸਿੱਖ ਸਮਾਜ ਲਈ ਇਤਿਹਾਸਕ ਫੈਸਲਿਆਂ ਲਈ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 31 ਜਨਵਰੀ, ਪੰਜਾਬੀ ਦੁਨੀਆ ਬਿਊਰੋ :

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਪੰਜਾਬ ਫੇਰੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਦੌਰਾ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਨਵਾਂ ਅਧਿਆਇ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਰਾਸ਼ਟਰੀ ਸੁਰੱਖਿਆ, ਕਿਸਾਨੀ ਅਤੇ ਉਦਯੋਗਿਕ ਪੱਖੋਂ ਬਹੁਤ ਮਹੱਤਵਪੂਰਨ ਹੈ। ਇਸ ਲਈ ਪ੍ਰਧਾਨ ਮੰਤਰੀ ਜੀ ਕੋਲੋਂ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕੀਤੀ ਜਾਦੀ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲ ਸਕੇ।

ਉਹਨਾਂ ਪ੍ਰਧਾਨ ਮੰਤਰੀ ਕੋਲੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਕੀਤੀ, ਜਿਸ ਮੁਤਾਬਕ ਸਰਹੱਦੀ ਜ਼ਿਲ੍ਹਿਆਂ ਲਈ ਖ਼ਾਸ ਵਿਕਾਸ ਪੈਕੇਜ, ਕਿਸਾਨਾਂ ਲਈ ਆਧੁਨਿਕ ਖੇਤੀਬਾੜੀ ਢਾਂਚਾ ਅਤੇ ਫੂਡ ਪ੍ਰੋਸੈਸਿੰਗ ਸਹੂਲਤਾਂ, ਨੌਜਵਾਨਾਂ ਲਈ ਉਦਯੋਗਕ ਨਿਵੇਸ਼ ਅਤੇ ਰੋਜ਼ਗਾਰ ਦੇ ਵੱਡੇ ਮੌਕੇ, ਰੇਲਵੇ, ਹਾਈਵੇ ਅਤੇ ਏਅਰ ਕਨੈਕਟਿਵਿਟੀ ਦਾ ਹੋਰ ਵਿਸਥਾਰ ਅਤੇ ਸਿਹਤ ਅਤੇ ਸਿੱਖਿਆ ਖੇਤਰ ਲਈ ਹੋਰ ਕੇਂਦਰੀ ਸੰਸਥਾਵਾਂ ਦੀ ਸਥਾਪਨਾ ਕਰਨ ਦੀ ਮੰਗ ਕੀਤੀ।

ਸ. ਉੱਭਾ ਨੇ ਸਿੱਖ ਸਮਾਜ ਲਈ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਕੌਰਿਡੋਰ ਦੀ ਸ਼ੁਰੂਆਤ ਕਰਨਾ, ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਦਾ ਐਲਾਨ ਕਰਨਾ, 1984 ਕਤਲੇਆਮ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣਾ, ਡੇਰਾ ਬਾਬਾ ਬੱਲਾ ਦੇ ਸੰਤ ਨੂੰ ਰਾਸ਼ਟਰੀ ਪੁਰਸਕਾਰ ਦੇਣ ਅਤੇ ਸਿੱਖ ਧਰਮ ਤੇ ਪੰਜਾਬੀ ਸੱਭਿਆਚਾਰ ਦੀ ਵਿਸ਼ਵ ਪੱਧਰ ਤੇ ਪਛਾਣ ਨੂੰ ਮਜ਼ਬੂਤ ਕਰਨ ਵਰਗੇ ਇਤਿਹਾਸਕ ਫੈਸਲੇ ਕਰਨ ਲਈ ਪ੍ਰਧਾਨ ਮੰਤਰੀ ਜੀ ਦਾ ਧੰਨਵਾਦ ਕੀਤਾ ਹੈ।


ਹਰਦੇਵ ਸਿੰਘ ਉੱਭਾ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਜੀ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਡੇਰਾ ਬਾਬਾ ਬੱਲਾ ਦੇ ਡੇਰਾ ਸੱਚਖੰਡ ਬੱਲਾਂ ਦੇ ਮੁੱਖੀ ਸੰਤ ਨਿਰੰਜਨ ਦਾਸ ਜੀ ਨੂੰ ‘ਪਦਮ ਸ਼੍ਰੀ’ ਰਾਸ਼ਟਰੀ ਪੁਰਸਕਾਰ ਮਿਲਣਾ ਸਿਰਫ ਇੱਕ ਵਿਅਕਤੀ ਦਾ ਸਨਮਾਨ ਨਹੀਂ, ਸਗੋਂ ਸੇਵਾ, ਆਧਿਆਤਮਿਕਤਾ ਅਤੇ ਮਨੁੱਖਤਾ ਦੇ ਮੂਲ ਮੱਤਾਂ ਦਾ ਸਤਿਕਾਰ ਹੈ। ਸੰਤ ਜੀ ਦੀਆਂ ਸਮਾਜ ਸੇਵਾਵਾਂ ਨੂੰ ਦੇਸ਼ ਪੱਧਰ ‘ਤੇ ਮਾਨਤਾ ਮਿਲਣਾ ਪੰਜਾਬ ਅਤੇ ਸਿੱਖ ਸਮਾਜ ਲਈ ਗੌਰਵ ਦੀ ਗੱਲ ਹੈ।

ਸ. ਉੱਭਾ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਹੋਰ ਅਪਰਾਧਕ ਗਤੀਵਿਧੀਆਂ ‘ਤੇ ਅਪੀਲ ਕੀਤੀ ਕਿ ਪੰਜਾਬ ਵਿਚ ਵਿਗੜੀ ਕਾਨੂੰਨ-ਵਿਵਸਥਾ ਦੇ ਸੁਧਾਰ ਲਈ ਪੰਜਾਬ ਸਰਕਾਰ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣ ਅਤੇ ਨਾਲ ਹੀ ਸਰਹੱਦ ਪਾਰੋਂ ਹੋ ਰਹੀ ਦਖਲਅੰਦਾਜ਼ੀ ਖਿਲਾਫ਼ ਵਿਸ਼ੇਸ਼ ਕਾਰਵਾਈ ਕੀਤੀ ਜਾਵੇ। ਨਾਲ ਹੀ ਜੇਲ੍ਹਾਂ ਵਿਚੋਂ ਚੱਲ ਰਹੀਆਂ ਗੈਂਗਵਾਰ ਦੀਆਂ ਗਤੀਵਿਧੀਆਂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਪੰਜਾਬ ਲਈ ਲੋੜ ਪੈਣ ‘ਤੇ ਵਾਧੂ ਕੇਂਦਰੀ ਸਹਾਇਤਾ ਦਿੱਤੀ ਜਾਵੇ। ਇਸ ਦੇ ਨਾਲ ਹੀ ਉਹਨਾਂ ਪੰਜਾਬ ਦੀ ਕਿਸਾਨੀ ਲਈ ਸਿੱਧੀ ਆਰਥਿਕ ਮੱਦਦ ਦੇਣ ਅਤੇ ਗਰੀਬ ਤੇ ਮੱਧ ਵਰਗ ਲਈ ਕਲਿਆਣਕਾਰੀ ਯੋਜਨਾਵਾਂ ਸ਼ੁਰੂ ਕਰਨ ਦੀ ਵੀ ਅਪੀਲ ਕੀਤੀ।

ਅੰਤ ਵਿੱਚ ਉੱਭਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਦੀ ਇਹ ਫੇਰੀ ਪੰਜਾਬ ਲਈ ਇਤਿਹਾਸਕ ਤੇ ਵਿਕਾਸ ਦਾ ਮੀਲ ਪੱਥਰ ਸਾਬਤ ਹੋਵੇਗੀ।

Leave a Reply

Your email address will not be published. Required fields are marked *