Breaking News
Smart Media Dashmesh Insurance Point

ਸਿੱਖਿਆ ਬੋਰਡ ਦਾ ਨਵਾਂ ਕਾਰਨਾਮਾ: ਅਧਿਆਪਕਾਂ ਨੇ ਜਿਹੜਾ ਵਿਸ਼ਾ ਕਦੇ ਪੜਾਇਆ ਨਹੀਂ, ਉਸ ਵਿਸ਼ੇ ਦੀ ਲੈਣਗੇ ਪ੍ਰਯੋਗੀ ਪ੍ਰੀਖਿਆ

ਮੋਹਾਲੀ, 31 ਜਨਵਰੀ, ਪੰਜਾਬੀ ਦੁਨੀਆ ਬਿਊਰੋ :

ਸਿੱਖਿਆ ਵਿਭਾਗ ਵੱਲੋਂ ਲਏ ਜਾਂਦੇ ਗੈਰ-ਤਰਕਸੰਗਤ ਫੈਸਲਿਆਂ ਕਾਰਨ ਹਮੇਸ਼ਾ ਸੁਰਖੀਆਂ ਵਿੱਚ ਬਣਿਆ ਰਹਿੰਦਾ ਹੈ। 2 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲੈਣ ਲਈ ਹੁਣ ਉਹਨਾਂ ਅਧਿਆਪਕਾਂ ਦੀ ਡਿਊਟੀ ਲਗਾਈ ਜਾ ਰਹੀ, ਜਿਹਨਾਂ ਨੇ ਉਹ ਵਿਸ਼ਾ ਕਦੇ ਪੜਾਇਆ ਹੀ ਨਹੀਂ।

ਗੌਰਮਿੰਟ ਟੀਚਰਜ਼ ਯੂਨੀਅਨ ਮੋਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲ਼ਾਂ ਨੇ ਕਿਹਾ ਹੈ ਕਿ ਸਿੱਖਿਆ ਕ੍ਰਾਂਤੀ ਦੇ ਨਾਂ ‘ਤੇ ਫੋਕਾ ਦਿਖਾਵਾ ਕਰਨ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੀ ਸਿੱਖਿਆ ਦਾ ਬੇੜਾ ਗਰਕ ਕੇ ਰੱਖ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਵਿੱਦਿਅਕ ਸ਼ੈਸ਼ਨ ਵਿੱਚ ਲਈਆਂ ਜਾ ਰਹੀਆਂ। ਪ੍ਰਯੋਗੀ ਪ੍ਰੀਖਿਆਵਾਂ ਵਿੱਚ ਅਧਿਆਪਕਾਂ ਦੀ ਡਿਊਟੀ ਉਹਨਾਂ ਦੀ ਯੋਗਤਾ ਦੇ ਅਧਾਰ ‘ਤੇ ਲਗਾਈ ਜਾ ਰਹੀ ਹੈ, ਚਾਹੇ ਉਹਨਾਂ ਕੋਲ ਪੜਾਉਣ ਦਾ ਭੋਰਾ ਵੀ ਤਜਰਬਾ ਨਾ ਹੋਵੇ। ਇਸ ਤਰ੍ਹਾਂ ਪ੍ਰਯੋਗੀ ਪ੍ਰੀਖਿਆਵਾਂ ਲੈਣ ਵਾਲੇ ਅਧਿਆਪਕ ਵਿਦਿਆਰਥੀਆਂ ਨਾਲ ਕਿਸ ਤਰ੍ਹਾਂ ਇਨਸਾਫ ਕਰਨਗੇ।

ਜਥੇਬੰਦੀ ਨੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਹੈ ਕਿ ਵਿਭਾਗ ਵੱਲੋਂ ਇਸ ਤਰ੍ਹਾਂ ਦਾ ਤਰਕਸੰਗਤ ਫੈਸਲਾ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਵਿਦਿਆਰਥੀਆਂ ਦਾ ਸਹੀ ਮੁੱਲਾਂਕਣ ਹੋ ਸਕੇ।

Leave a Reply

Your email address will not be published. Required fields are marked *