Breaking News
Dashmesh GS Electricals Verka Smart Media Insurance Point Tav Prasad

T-20 ਵਿਸ਼ਵ ਕੱਪ: ਭਾਰਤ ਅਤੇ ਪਾਕਿਸਤਾਨ ਵਿਚਕਾਰ ਅਹਿਮ ਮੁਕਾਬਲਾ ਅੱਜ

ਕੋਲੰਬੋ/ਚੰਡੀਗੜ੍ਹ, 15 ਫਰਵਰੀ, ਪੰਜਾਬੀ ਦੁਨੀਆ ਬਿਊਰੋ:

ਅੱਜ ਕੋਲੰਬੋ ਦੇ ਆਰ. ਪ੍ਰੇਮਦਾਸਾ ਕ੍ਰਿਕਟ ਸਟੇਡੀਅਮ ਵਿਖੇ ਟੀ-20 ਵਿਸ਼ਵ ਕੱਪ 2026 ਦੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਣ ਵਾਲੇ ਹਾਈ-ਵੋਲਟੇਜ ਮੁਕਾਬਲੇ ’ਤੇ ਪੂਰੀ ਦੁਨੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਵੱਡੇ ਮੁਕਾਬਲੇ ਤੋਂ ਪਹਿਲਾਂ ਭਾਰਤੀ ਓਪਨਰ ਅਭਿਸ਼ੇਕ ਸ਼ਰਮਾ ਦੀ ਫਿਟਨੈੱਸ ਸਭ ਤੋਂ ਵੱਡੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅਭਿਸ਼ੇਕ ਸਿਹਤ ਖ਼ਰਾਬ ਹੋਣ ਕਾਰਨ ਪਿਛਲਾ ਮੈਚ ਨਹੀਂ ਖੇਡ ਸਕੇ ਸਨ ਅਤੇ ਹੁਣ ਪਾਕਿਸਤਾਨ ਵਿਰੁਧ ਉਨ੍ਹਾਂ ਦੇ ਮੈਦਾਨ ਵਿਚ ਉਤਰਨ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਭਾਵੇਂ ਪਾਕਿਸਤਾਨ ਦੀ ਟੀਮ ਦੋ ਹਫ਼ਤੇ ਪਹਿਲਾਂ ਹੀ ਕੋਲੰਬੋ ਪਹੁੰਚ ਗਈ ਸੀ ਪਰ ਭਾਰਤੀ ਟੀਮ 13 ਫਰਵਰੀ ਨੂੰ ਉਥੇ ਪਹੁੰਚੀ ਹੈ।

ਇਸ ਤੋਂ ਪਹਿਲਾਂ ਪਾਕਿਸਤਾਨ ਕ੍ਰਿਕਟ ਬੋਰਡ ਵੱਲੋਂ ਭਾਰਤ ਨਾਲ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਸ ਮਾਮਲੇ ‘ਤੇ ਕਾਫੀ ਰਾਜਨੀਤੀ ਵੀ ਹੋਈ, ਪਰ ਅਖੀਰ ਆਈਸੀਸੀ, ਬੀਸੀਸੀਆਈ ਅਤੇ ਪਾਕਿਸਤਾਨ ਬੋਰਡ ਵਿੱਚ ਆਪਸੀ ਸਹਿਮਤੀ ਬਣੀ ਅਤੇ ਇਹ ਮੈਚ ਅੱਜ ਖੇਡਿਆ ਜਾਵੇਗਾ।

ਇੱਥੇ ਦੱਸਣਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਰਲਡ ਕੱਪ ਦੇ ਅੱਠ ਮੈਚ ਖੇਡੇ ਗਏ ਹਨ, ਜਿਸ ਵਿੱਚ ਹੁਣ ਤੱਕ ਭਾਰਤ 7-1 ਨਾਲ ਅੱਗੇ ਚੱਲ ਰਿਹਾ ਹੈ। ਭਾਰਤੀ ਟੀਮ ਇਸ ਮੈਚ ਨੂੰ ਜਿੱਤ ਕੇ ਇਸ ਅੰਤਰ ਨੂੰ 8-1 ਨਾਲ ਅੱਗੇ ਕਰਨ ਲਈ ਮੈਦਾਨ ਵਿੱਚ ਉਤਰੇਗੀ।

Leave a Reply

Your email address will not be published. Required fields are marked *