Breaking News
Dashmesh GS Electricals Verka Smart Media Insurance Point Tav Prasad

ਸਿੱਖਿਆ ਮੰਤਰੀ ਬੈਂਸ ਨੇ ਚੰਡੀਗੜ੍ਹ ਵਿਖੇ ਈਟੀਟੀ ਅਧਿਆਪਕ ਯੂਨੀਅਨ ਨਾਲ ਕੀਤੀ ਉੱਚ ਪੱਧਰੀ ਮੀਟਿੰਗ

ਟੈੱਟ ਪ੍ਰੀਖਿਆ ਲਈ ਸਰਕਾਰ ਗੰਭੀਰ, ਕਿਸੇ ਵੀ ਅਧਿਆਪਕ ਦਾ ਨਹੀਂ ਹੋਵੇਗਾ ਨੁਕਸਾਨ: ਸਿੱਖਿਆ ਮੰਤਰੀ

ਪੇਅ ਅਨਾਮਲੀ ਸਮੇਤ ਸਾਰੇ ਮਸਲੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ: ਸਿੱਧੂ

ਚੰਡੀਗੜ੍ਹ, 21 ਫਰਵਰੀ, ਪੰਜਾਬੀ ਦੁਨੀਆ ਬਿਊਰੋ :

ਰਾਜ ਭਰ ਦੇ ਸਕੂਲਾਂ ਵਿੱਚ ਪਿਛਲੇ 20-25 ਸਾਲਾਂ ਤੋਂ ਰੈਗੂਲਰ ਤੌਰ ਤੇ ਸੇਵਾ ਨਿਭਾ ਰਹੇ ਅਧਿਆਪਕਾਂ ‘ਚ ਟੈੱਟ ਦੀ ਪ੍ਰੀਖਿਆ ਪਾਸ ਕਰਨ ਦੇ ਸਰਕਾਰ ਦੇ ਆਏ ਫਰਮਾਨ ਨਾਲ ਸੂਬੇ ਭਰ ਦੇ ਹਜ਼ਾਰਾਂ ਅਧਿਆਪਕਾਂ ਵਿੱਚ ਬੇਚਾਨੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿਸ ਤਹਿਤ ਸੂਬੇ ਭਰ ਦੀਆਂ ਜੰਥੇਬੰਦੀਆਂ ਨੇ ਇਸ ਤੁਗਲਗੀ ਫੈਸਲੇ ਖਿਲਾਫ਼ ਸੰਘਰਸ਼ ਕਰਨ ਦੇ ਐਲਾਨ ਕਰ ਦਿੱਤੇ ਹਨ। ਅਧਿਆਪਕਾਂ ਦੀ ਇਸ ਬੇਚੈਨੀ ਨੂੰ ਵੇਖਦਿਆਂ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜੰਥੇਬੰਦੀ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ਵਿੱਚ ਇੱਕ ਅਹਿਮ ਉੱਚ ਪੱਧਰੀ ਮੀਟਿੰਗ ਕੀਤੀ ਜੋ ਕਿ ਜੰਥੇਬੰਦੀ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ।

ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਮੰਤਰੀ ਨੂੰ ਦੱਸਿਆ ਕਿ ਉਹ ਪੰਜਾਬ ਦੇ ਸਕੂਲਾਂ ਵਿੱਚ ਪਿਛਲੇ 20-25 ਸਾਲਾਂ ਤੋਂ ਸੇਵਾ ਨਿਭਾ ਰਹੇ ਹਨ, ਉਨ੍ਹਾਂ ਨੇ ਅਤਿ ਚੁਣੋਤੀਪੂਰਨ ਕੰਪੀਟੀਸ਼ਨ ਦੀ ਪ੍ਰੀਖਿਆ ਨੂੰ ਪਾਰ ਕਰਕੇ ਆਪਣੇ ਦਾਖਲੇ ਲਏ ਸਨ। ਜਿਸ ਕਰਕੇ ਹੁਣ ਇਹ ਨਵੇਂ ਟੈਸਟ ਦੀ ਥੋਪੀ ਸ਼ਰਤ ਬੇਲੋੜੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਡਾ ਕਾਰਡ ਕੋਈ ਵੀ ਟੈਸਟ ਦੇਣ ਤੋਂ ਨਹੀਂ ਭੱਜਦਾ, ਪ੍ਰੰਤੂ ਇੰਨ੍ਹੇ ਸਾਲ ਦੀ ਸਰਵਿਸ ਤੋਂ ਬਾਅਦ ਟੈੱਟ ਪਾਸ ਕਰਨ ਦੀ ਸ਼ਰਤ ਲਗਾਉਣਾ ਉਨ੍ਹਾਂ ਦੇ ਅਧਿਆਪਨ ਅਕਸ ਨੂੰ ਢਾਹ ਲਾਉਂਦੀ ਹੈ। ਜਿਸ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਦੇ ਇਸ ਮਸਲੇ ਪ੍ਰਤੀ ਪੂਰੀ ਗੰਭੀਰ ਹੈ, ਜਲਦੀ ਹੀ ਇਸ ਦਾ ਹੱਲ ਕੱਢ ਲਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਅਧਿਆਪਕ ਦਾ ਕੋਈ ਵੀ ਨੁਕਸਾਨ ਨਹੀਂ ਹੋਵੇਗਾ।

ਮੀਟਿੰਗ ਦੌਰਾਨ ਸਿੱਧੂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੋਂ ਸਿੱਖਿਆ ਵਿਭਾਗ ਅੰਦਰ ਆਏ ਅਧਿਆਪਕਾਂ ਦੀ ਕਈ ਜ਼ਿਲ੍ਹਿਆਂ ਵਿੱਚ ਰਹਿੰਦੀ ਪੇਅ ਅਨਾਮਲੀ ਦੂਰ ਕਰਨ ਬਾਰੇ ਕਿਹਾ, ਜਿਸ ਤੇ ਸਿੱਖਿਆ ਮੰਤਰੀ ਬੈਂਸ ਨੇ ਤੁਰੰਤ ਹੀ ਇਸ ਤੇ ਕਾਰਵਾਈ ਕਰਕੇ ਪੱਤਰ ਜਾਰੀ ਕਰਨ ਬਾਰੇ ਕਿਹਾ। ਇਸ ਤੋਂ ਇਲਾਵਾ ਸਿੱਖਿਆ ਮੰਤਰੀ ਨੇ ਪੁਰਾਣੀ ਪੈਨਸ਼ਨ, ਮਹਿੰਗਾਈ ਭੱਤਾ, ਬਕਾਏ, ਰਹਿੰਦੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਦੇਣ ਆਦਿ ਬਾਰੇ ਵੀ ਜਲਦੀ ਤੋਂ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਮੀਟਿੰਗ ਤੋਂ ਬਾਅਦ ਯੂਨੀਅਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਨੂੰ ਆਸ ਹੈ ਕਿ ਸਿੱਖਿਆ ਮੰਤਰੀ ਅਧਿਆਪਕਾਂ ਦੇ ਇੰਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਲੈ ਕੇ ਜਲਦੀ ਹੀ ਇਸ ਦਾ ਯੋਗ ਹੱਲ ਕਰਨਗੇ। ਉਨ੍ਹਾਂ ਇਹ ਵੀ ਇਸ਼ਾਰਾ ਦਿੰਦੇ ਹੋਏ ਦੱਸਿਆ ਕਿ ਜੇਕਰ ਸਰਕਾਰ ਨੇ ਇਸ ਮਸਲੇ ਨੂੰ ਲਮਕਾਉਣ ਦੀ ਕੋਸ਼ਿਸ਼ ਕੀਤੀ, ਤਾਂ ਰਾਜ ਭਰ ਦੇ ਅਧਿਆਪਕ ਇਸ ਨੂੰ ਸਹਿਣ ਨਹੀਂ ਕਰਨਗੇ।

ਸਿੱਧੂ ਨੇ ਰਾਜ ਭਰ ਦੇ ਸਮੁੱਚੇ ਭਰ ਦੇ ਅਧਿਆਪਕਾਂ ਨੂੰ ਕਿਹਾ ਕਿ ਉਹ 22 ਫਰਵਰੀ ਨੂੰ ਆਨੰਦਪੁਰ ਸਾਹਿਬ ਦੀ ਧਰਤੀ ਤੇ ਹੋ ਰਹੀ ਪੰਜਾਬ ਪੱਧਰੀ ਰੈਲੀ ਵਿੱਚ ਹੁੰਮ ਹੁੰਮਾ ਕੇ ਪਹੁੰਚਣ, ਤਾਂ ਜੋ ਪੰਜਾਬ ਦੇ ਨਾਲ-ਨਾਲ ਕੇਂਦਰ ਸਰਕਾਰ ਕੋਲ ਵੀ ਅਧਿਆਪਕਾਂ ਦੀ ਆਵਾਜ਼ ਪਹੁੰਚ ਸਕੇ।

ਇਸ ਉੱਚ ਮੀਟਿੰਗ ਦੌਰਾਨ ਜੰਥੇਬੰਦੀ ਦੇ ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ, ਜਨਰਲ ਸਕੱਤਰ ਹਰਜੀਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਘਲੋਟੀ, ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ, ਗੁਰਪ੍ਰੀਤ ਸਿੰਘ ਮੁਕਤਸਰ, ਅਨੂਪ ਸ਼ਰਮਾਂ ਪਟਿਆਲਾ, ਕਰਮਜੀਤ ਸਿੰਘ ਬੈਂਸ, ਕੇਵਲ ਹੁੰਦਲ ਜਲੰਧਰ, ਮਰਨ ਵਰਤ ਤੇ ਬੈਠੇ ਆਗੂ ਲਖਵੀਰ ਸਿੰਘ ਬੋਹਾ ਤੇ ਵਿਪਨ ਲੋਟਾ ਫਿਰੋਜ਼ਪੁਰ, ਮੇਜਰ ਸਿੰਘ ਪਟਿਆਲਾ, ਧਰਿੰਦਰ ਬੱਧਣ ਨਵਾਂ ਸ਼ਹਿਰ, ਸਤਨਾਮ ਸਿੰਘ ਗੁਰਦਾਸਪੁਰ, ਜਸਵੀਰ ਸਿੰਘ ਤੇ ਦਲਜੀਤ ਸਿੰਘ ਮਾਨਸਾ, ਸਤਨਾਮ ਚਾਂਦੀ, ਸੁਰਿੰਦਰ ਭਟਨਾਗਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *