Breaking News
Smart Media Dashmesh Insurance Point

ਚੰਡੀਗੜ੍ਹ ‘ਚ ਜਿੰਮ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 18 ਮਾਰਚ, ਪੰਜਾਬੀ ਦੁਨੀਆ ਬਿਊਰੋ :

ਚੰਡੀਗੜ੍ਹ ਵਿੱਚ ਇੱਕ ਵੱਡੀ ਵਾਰਦਾਤ ਅੰਜ਼ਾਮ ਦਿੰਦਿਆਂ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਅੱਜ ਸੈਕਟਰ-9 ਸਥਿਤ ਜਿੰਮ ਦੇ ਬਾਹਰ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਾ ਨੌਜਵਾਨ ਇੱਕ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ। ਸੂਤਰਾਂ ਮੁਤਾਬਕ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿਚ ਸਫਲ ਹੋ ਗਏ। ਮੌਕੇ ਤੇ ਪਹੁੰਚੀ ਪੁਲਿਸ ਦੀ ਜਾਂਚ ਟੀਮ ਨੇ ਗੋਲੀਆਂ ਦੇ ਕਈ ਖਾਲੀ ਖੋਲ ਬਰਾਮਦ ਕੀਤੇ ਹਨ ਅਤੇ ਘਟਨਾ ਦੀ ਜਾਂਚ ਵਿਚ ਜੁੱਟ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਇਕ ਨੌਜਵਾਨ ਚੰਡੀਗੜ੍ਹ ਦੇ ਸੈਕਟਰ 9 ਸਥਿਤ ਜਿੰਮ ਤੋਂ ਨਿਕਲਣ ਤੋਂ ਬਾਅਦ ਆਪਣੀ ਸਕਾਰਪੀਓ ਕਾਰ ਵਿੱਚ ਬੈਠ ਰਿਹਾ ਸੀ, ਤਾਂ ਉਸ ਸਮੇਂ ਬਾਈਕ ਸਵਾਰ ਹਮਲਾਵਰਾਂ ਨੇ ਉਸ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਉਹ ਗੋਲੀਆਂ ਲੱਗਣ ਤੋਂ ਬਾਅਦ ਡਰਾਈਵਰ ਦੀ ਸੀਟ ‘ਤੇ ਡਿੱਗ ਪਿਆ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਗੋਲੀ ਲੱਗਣ ਤੋਂ ਬਾਅਦ ਮ੍ਰਿਤਕ ਦੇ ਸਾਥੀਆਂ ਨੇ ਤੁਰੰਤ ਉਸਨੂੰ ਪੀਜੀਆਈ ਲੈ ਗਏ। ਪਰ ਉਸਦਾ ਬਹੁਤ ਸਾਰਾ ਖੂਨ ਵਹਿਣ ਕਾਰਨ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਚਰਨਪ੍ਰੀਤ ਵਜੋਂ ਹੋਈ ਹੈ, ਜੋ ਕਿ ਮੁੱਲਾਂਪੁਰ (ਨਿਊ ਚੰਡੀਗੜ੍ਹ) ਦਾ ਰਹਿਣਾ ਵਾਲਾ ਸੀ। ਚਰਨਪ੍ਰੀਤ ਦੀ ਉਮਰ 31 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਉਹ ਰੋਜ਼ਾਨਾ ਨਿਊ ਚੰਡੀਗੜ੍ਹ ਤੋਂ ਸੈਕਟਰ 9 ‘ਚ ਜਿੰਮ ‘ਚ ਆਉਂਦਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੂੰ ਪਹਿਲਾਂ ਧਮਕੀਆਂ ਮਿਲ ਚੁੱਕੀਆਂ ਸਨ।

Leave a Reply

Your email address will not be published. Required fields are marked *