Breaking News
Dashmesh GS Electricals Verka Smart Media Insurance Point Tav Prasad

ਸਾਬਕਾ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਚੰਡੀਗੜ੍ਹ, 23 ਮਾਰਚ, ਪੰਜਾਬੀ ਦੁਨੀਆ ਬਿਊਰੋ:

ਵੇਅਰ ਹਾਊਸ ਦੇ ਸਾਬਕਾ ਡੀਐਮ ਵੱਲੋਂ ਖੁਦਕੁਸ਼ੀ ਮਾਮਲੇ ਵਿਚ ਇਕ ਵੱਡੀ ਕਾਰਵਾਈ ਹੋਈ ਹੈ। ਇਸ ਮਾਮਲੇ ਵਿੱਚ ਨਾਮਜਦ ਕੀਤੇ ਗਏ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲਾਲਜੀਤ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਇਥੇ ਇਹ ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਵੇਅਰਹਾਊਸ ਡੀਐਮ ਵੱਲੋਂ ਸਲਫਾਜ਼ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਉਸਨੇ, ਲਾਲਜੀਤ ਸਿੰਘ ਭੁੱਲਰ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਵੱਲੋਂ ਉਸਦਾ ਅਸਤੀਫਾ ਲੈ ਲਿਆ ਸੀ ਅਤੇ ਇਸਦੀ ਜਾਂਚ ਮੁੱਖ ਸਕੱਤਰ ਨੂੰ ਕਰਨ ਦੀ ਹੁਕਮ ਦਿੱਤੇ ਸਨ ਅਤੇ ਨਾਲ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਲਾਲਜੀਤ ਸਿੰਘ ਭੁੱਲਰ ਅਤੇ ਉਸਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਤੋਂ ਇਲਾਵਾ ਤਿੰਨ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕਦਮਾ ਦਰਜ ਕਰ ਲਿਆ ਸੀ।

ਦੂਜੇ ਪਾਸੇ ਇਸ ਮੁੱਦੇ ਨੂੰ ਲੈ ਕੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਆਗੂਆਂ ਵੱਲੋਂ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਅਤੇ ਲੰਬੇ ਸੰਘਰਸ਼ ਦਾ ਐਲਾਨ ਵੀ ਕੀਤਾ ਗਿਆ ਸੀ।

Leave a Reply

Your email address will not be published. Required fields are marked *