Breaking News
Smart Media Dashmesh Insurance Point

ਐਚ.ਐਸ. ਫੁਲਕਾ ਹੋਏ ਭਾਜਪਾ ‘ਚ ਸ਼ਾਮਿਲ

ਨਵੀਂ ਦਿੱਲੀ/ਚੰਡੀਗੜ੍ਹ, 1 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

1984 ਦੇ ਦਿੱਲੀ ਸਿੱਖ ਦੰਗਿਆਂ ਦਾ ਕੇਸ ਲੜਨ ਵਾਲੇ ਦਿੱਲੀ ਹਾਈ ਕੋਰਟ ਦੇ ਸੀਨੀਅਰ ਵਕੀਲ ਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਐਚ ਐਸ ਫੁਲਕਾ ਨਵੀਂ ਦਿੱਲੀ ਵਿਖੇ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।

ਪੰਜਾਬ ਦੇ ਹਲਕਾ ਦਾਖਾ ਤੋਂ ਨੁਮਾਇੰਦਗੀ ਕਰ ਚੁੱਕੇ ਐਚ ਐਸ ਫੂਲਕਾ, ਨੇ ਨਵੀਂ ਦਿੱਲੀ ਵਿੱਚ ਪਾਰਟੀ ਹੈੱਡਕੁਆਰਟਰ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਦਿੱਲੀ ਭਾਜਪਾ ਮੁਖੀ ਵੀਰੇਂਦਰ ਸਚਦੇਵਾ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਹੋਰਾਂ ਦੀ ਮੌਜੂਦਗੀ ਵਿੱਚ ਰਸਮੀ ਤੌਰ ‘ਤੇ ਭਾਜਪਾ ਵਿੱਚ ਸ਼ਾਮਲ ਹੋਏ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੁਲਕਾ ‘ਤੇ ਕਟਾਸ ਕਸਦਿਆਂ ਉਹਨਾਂ ਨੂੰ ਭਾਜਪਾ ਵਿੱਚ ਸ਼ਾਮਿਲ ਹੋਣ ਤੇ ਮੁਬਾਰਕਬਾਦ ਦਿੱਤੀ ਹੈ। 

Leave a Reply

Your email address will not be published. Required fields are marked *