Breaking News
Smart Media Dashmesh Mohali Walk Smart Media Insurance Point Hardev Singh Ubha

ਗੁਰਦੁਆਰਾ ਸਾਹਿਬ ਸੈਕਟਰ-40 ਵਿਖੇ ਖ਼ਾਲਸੇ ਦਾ ਜਨਮ ਦਿਹਾੜਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ

ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਚੰਡੀਗੜ੍ਹ, 14 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਮੇਤ ਦੇਸ਼-ਵਿਦੇਸ਼ ਵਿਚ ਸਿੱਖ ਸੰਗਤਾਂ ਵਲੋਂ ਅੱਜ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੌਰਾਨ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ, ਸੈਕਟਰ 40, ਚੰਡੀਗੜ੍ਹ ਵਿਖੇ ਖ਼ਾਲਸੇ ਦਾ ਜਨਮ ਦਿਹਾੜਾ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਅਤੇ ਸ਼ਰਧਾਲੂਆਂ ਵਲੋਂ ਬੜੇ ਹੀ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਇਲਾਹੀ ਬਾਣੀ ਦੇ ਕੀਰਤਨ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸ਼ਹਿਰ ਵੱਖ-ਵੱਖ ਸੈਕਟਰਾਂ ਵਿਚ ਸਥਿਤ ਗੁਰਦੁਆਰਿਆਂ ਵਿਚ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਗੁਰੂਧਾਮਾਂ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਖੂਬ ਸਜਾਇਆ ਗਿਆ।  

ਇਸ ਦੌਰਾਨ ਇਸਤਰੀ ਸੱਤਸੰਗ ਜੱਥਾ, ਭਾਈ ਪ੍ਰੀਤਮ ਸਿੰਘ ਜੀ ਦੇਹਰਾਦੂਨ ਵਾਲੇ, ਭਾਈ ਗੁਰਲਾਲ ਸਿੰਘ ਜੀ ਅਤੇ ਭਾਈ ਮਹੀਪਾਲ ਸਿੰਘ ਜੀ ਅੰਮ੍ਰਿਤਸਰ ਵਾਲੇ ਅਤੇ ਹਜ਼ੂਰੀ ਰਾਗੀ ਭਾਈ ਜੋਗਿੰਦਰ ਸਿੰਘ ਦੇ ਜੱਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਕਥਾਵਾਚਕ ਭਾਈ ਮੇਜਰ ਸਿੰਘ ਜੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਵਲੋਂ ਸਾਜੇ ਖਾਲਸੇ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਉਪਰੰਤ ਹੈਡ ਗ੍ਰੰਥੀ ਹਰਪ੍ਰੀਤ ਸਿੰਘ ਅਤੇ ਮੀਤ ਗ੍ਰੰਥੀ ਗੁਰਵਿੰਦਰ ਸਿੰਘ ਵਲੋਂ ਕਥਾ ਅਤੈ ਅਰਦਾਸ ਉਪਰੰਤ ਗੁਰੂ ਸਾਹਿਬ ਦੇ ਪਵਿੱਤਰ ਹੁਕਮਨਾਮੇ ਰਾਹੀਂ ਸੰਗਤਾਂ ਦਾ ਜੀਵਨ ਸਫਲਾ ਕੀਤਾ। 

ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦਸਿਆ ਕਿ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਸੰਗਤਾਂ ਨੇ ਗੁਰਦੁਆਰਾ ਸਾਹਿਬ ਪੁੱਜ ਕੇ ਆਪਣੀਆਂ ਹਾਜ਼ਰੀਆਂ ਲਵਾਈਆਂ ਅਤੇ ਗੁਰੂ ਕੇ ਲੰਗਰਾਂ ਵਿਚ ਆਪਣਾ ਬਣਦਾ ਯੋਗਦਾਨ ਪਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਅਤੇ ਇਲਾਕੇ ਦੇ ਨੌਜਵਾਨਾਂ ਵਲੋਂ ਸਮਾਗਮਾਂ ਦੌਰਾਨ ਸੇਵਾ ਵਿਚ ਵੱਧ ਚੜ੍ਹ ਕੇ ਹਿੱਸਾ ਪਾਇਆ ਗਿਆ। ਅਖ਼ੀਰ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਇਸੇ ਤਰ੍ਹਾਂ ਸ਼ਹਿਰ ਦੇ ਵੱਖ ਵੱਖ ਸੈਕਟਰਾਂ ਦੇ ਗੁਰੂ ਘਰਾਂ ਵਿਚ ਵੀ ਖ਼ਾਲਸੇ ਦਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

Leave a Reply

Your email address will not be published. Required fields are marked *