Breaking News
Smart Media Dashmesh Mohali Walk Smart Media Insurance Point Hardev Singh Ubha

‘ਆਪ’ ਅਤੇ ‘ਕਾਂਗਰਸ’ ਸਰਕਾਰ ਦੀਆਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਨੇ ਮੋਹਾਲੀ ਦੇ ਲੋਕ: ਉੱਭਾ

ਕਿਹਾ, ਜ਼ਿਲ੍ਹੇ ਦੇ ਲੋਕ, ਧਰਤੀ ਹੇਠਲਾ ਸਾਫ ਪੀਣ ਯੋਗ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਵਾਂਝੇ

ਚੰਡੀਗੜ੍ਹ, 28 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਮੋਹਾਲੀ ਦੇ ਵਾਰਡ ਨੰਬਰ 41 ਅਧੀਨ ਆਉਂਦੇ ਪਿੰਡ ਨਾਨੂੰ ਮਾਜਰਾ, ਸੰਭਾਲਕੀ, ਪ੍ਰੀਤ ਸਿਟੀ ਸੈਕਟਰ 86 ਦੇ ਨਿਵਾਸੀਆਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਦੇ ਮਾਨਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਜੀ ਨੂੰ ਪੱਤਰ ਲਿਖ ਕੇ ਤੁਰੰਤ ਦਖਲ ਦੀ ਮੰਗ ਕੀਤੀ ਹੈ।

ਉੱਭਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਕਾਂਗਰਸ ਸਰਕਾਰ ਅਤੇ ਹੁਣ ਭਗਵੰਤ ਮਾਨ ਸਰਕਾਰ ਨੇ ਮੋਹਾਲੀ ਦੇ ਇਸ ਇਲਾਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਬੁਨਿਆਦੀ ਸਹੂਲਤਾਂ ਵੱਲ ਕੋਈ ਗੰਭੀਰ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਬਿਲਡਰਾਂ ਦੀਆਂ ਯੋਜਨਾਬੱਧ ਗਲਤੀਆਂ ਅਤੇ ਸਰਕਾਰੀ ਨਿਗਰਾਨੀ ਦੀ ਕਮੀ ਦਾ ਖਮਿਆਜ਼ਾ ਅੱਜ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਅੱਜ ਵੀ ਇਲਾਕੇ ਦੇ ਹਜ਼ਾਰਾਂ ਪਰਿਵਾਰ ਪੀਣ ਵਾਲੇ ਸਾਫ਼ ਪਾਣੀ, ਸੁਚੱਜੇ ਸੀਵਰੇਜ ਸਿਸਟਮ, ਵਧੀਆ ਸੜਕਾਂ, ਸਟਰੀਟ ਲਾਈਟਾਂ, ਪਾਰਕਾਂ, ਪਾਰਕਿੰਗ, ਕਮਿਊਨਿਟੀ ਸੈਂਟਰ ਅਤੇ ਹੋਰ ਜਨਤਕ ਸਹੂਲਤਾਂ ਤੋਂ ਵਾਂਝੇ ਹਨ।

ਉਨ੍ਹਾਂ ਕਿਹਾ ਕਿ ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਇਸ ਖੇਤਰ ਦਾ ਧਰਤੀ ਹੇਠਲਾ ਪਾਣੀ ਸਿਹਤ ਲਈ ਹਾਨੀਕਾਰਕ ਹੋਣ ਦੇ ਬਾਵਜੂਦ ਲੋਕ ਮਜਬੂਰੀ ਵੱਸ ਉਹੀ ਪਾਣੀ ਪੀਣ ਲਈ ਮਜਬੂਰ ਹਨ, ਜਿਸ ਨਾਲ ਲੋਕਾਂ ਦੀ ਸਿਹਤ ‘ਤੇ ਨਕਾਰਾਤਮਕ ਅਸਰ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਖੇਤਰ ਵਿੱਚ ਨਹਿਰੀ ਪਾਣੀ ਦੀ ਸਪਲਾਈ ਤੁਰੰਤ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਸਾਫ਼, ਸੁਰੱਖਿਅਤ ਅਤੇ ਪੀਣਯੋਗ ਪਾਣੀ ਉਪਲਬਧ ਹੋ ਸਕੇ।

ਉਨ੍ਹਾਂ ਆਸ ਜਤਾਈ ਕਿ ਮਾਨਯੋਗ ਰਾਜਪਾਲ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨਗੇ, ਤਾਂ ਜੋ ਸੰਬੰਧਿਤ ਵਿਭਾਗ ਤੁਰੰਤ ਕਾਰਵਾਈ ਕਰਦੇ ਹੋਏ ਵਾਰਡ ਨੰਬਰ 41 ਦੇ ਨਿਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ।

Leave a Reply

Your email address will not be published. Required fields are marked *