Breaking News
Smart Media Dashmesh Mohali Walk Smart Media Insurance Point Hardev Singh Ubha

ਸੈਕਟਰ 51/52 ਸੜਕ ਅੱਜ ਰਹੇਗੀ ਬੰਦ

ਨਗਰ ਨਿਗਮ ਵਲੋਂ ਲੋਕਾਂ ਨੂੰ ਬਦਲਵਾਂ ਰਸਤਾ ਅਪਣਾਉਣ ਦੀ ਅਪੀਲ

ਚੰਡੀਗੜ੍ਹ, 3 ਮਈ, ਪੰਜਾਬੀ ਦੁਨੀਆ ਬਿਊਰੋ :

ਨਗਰ ਨਿਗਮ ਚੰਡੀਗੜ੍ਹ ਵੱਲੋਂ ਪਾਈਪ ਲਾਈਨ ਦੇ ਕੰਮ ਨੂੰ ਨੇਪਰੇ ਚਾੜ੍ਹਨ ਦੇ ਮੱਦੇਨਜਰ ਸੜਕ ਨੂੰ ਬੰਦ ਕੀਤਾ ਜਾਣਾ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 39 ਤੋਂ ਵਿਕਾਸ ਮਾਰਗ ‘ਤੇ ਸੈਕਟਰ 51/52 ਨੂੰ ਵੰਡਦੀ ਸੜਕ ‘ਤੇ MES ਚੰਡੀਮੰਦਰ ਤੱਕ ਪਾਈਪ ਲਾਈਨ ਪਾਈ ਜਾਣੀ ਹੈ। ਇਸ ਕੰਮ ਕਾਰਨ ਵਿਕਾਸ ਮਾਰਗ, ਚੰਡੀਗੜ੍ਹ ਵਿਖੇ ਸੈਕਟਰ 51/52 ਨੂੰ ਵੰਡਦੀ ਸੜਕ ਨੂੰ 03.05.2024 ਨੂੰ ਸਵੇਰੇ 10.00 ਵਜੇ ਤੋਂ ਰਾਤ 10.00 ਵਜੇ ਤੱਕ ਬੰਦ ਕਰ ਦਿੱਤਾ ਜਾਵੇਗਾ। ਨਗਰ ਨਿਗਮ ਨੇ ਆਮ ਜਨਤਾ ਨੂੰ ਬਦਲਵਾਂ ਰਸਤਾ ਅਪਣਾਉਣ ਅਤੇ ਸਹਿਯੋਗ ਕਰਨ ਲਈ ਕਿਹਾ ਹੈ।

Leave a Reply

Your email address will not be published. Required fields are marked *