
ਚੰਡੀਗੜ੍ਹ, 9 ਮਈ, ਪੰਜਾਬੀ ਦੁਨੀਆ ਬਿਊਰੋ :
ਈਡੀ ਵੱਲੋਂ ਅੱਜ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇਕ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਖਬਰ ਸਾਹਮਣੇ ਆਈ ਹੈ ਕਿ ਈਡੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਹਿਰਾਸਤ ਵਿੱਚ ਲਿਆ ਹੈ।
ਦੱਸਣਯੋਗ ਹੈ ਕਿ ਅੱਜ ਸਵੇਰੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਉਤੇ ਈਡੀ ਵੱਲੋਂ ਛਾਪਾ ਮਾਰਿਆ ਗਿਆ ਹੈ। ਕਰੀਬ 20 ਗੱਡੀਆਂ ਵਿੱਚ ਈਡੀ ਦੀ ਟੀਮ ਸੈਕਟਰ 2 ਸਥਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਪਹੁੰਚੀ। ਸੁਰੱਖਿਆ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਸੀਆਰਪੀਐਫ ਦੇ ਸੁਰੱਖਿਆ ਕਰਮੀ ਤੈਨਾਤ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਈਡੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ 17 ਅਪ੍ਰੈਲ ਨੂੰ ਵੀੜਸਵੇਰੇ 6 ਵਜੇ ਲੁਧਿਆਣਾ ਵਿਖੇ ਛਾਪੇ ਮਾਰੀ ਕੀਤੀ ਸੀ, ਜੋ 18 ਅਪ੍ਰੈਲ ਤੱਕ ਚੱਲੀ। ਹੁਣ ਇਕ ਮਹੀਨੇ ਵਿੱਚ ਇਹ ਦੂਜੀ ਛਾਪੇਮਾਰੀ ਹੈ। ਈੜੀ ਦੀ ਇਸ ਕਾਰਵਾਈ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ।