Breaking News
Smart Media Dashmesh Insurance Point

ਪੰਜਾਬ ਸਮੇਤ ਉਤਰੀ ਭਾਰਤ ਵਿਚ ਗਰਮੀ ਦਾ ਕਹਿਰ ਜਾਰੀ

ਫਰੀਦਕੋਟ ਵਿੱਚ ਪਾਰਾ 47.3 ਡਿਗਰੀ ਸੈਲਸੀਅਸ ‘ਤੇ ਪੁੱਜਿਆ

ਚੰਡੀਗੜ੍ਹ, 19 ਮਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਮੇਤ ਉਤਰੀ ਭਾਰਤ ਵਿਚ ਗਰਮੀ ਦਾ ਪ੍ਰਕੋਪ ਜਾਰੀ ਹੈ ਅਤੇ ਅੰਤਾਂ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਪੰਜਾਬ ਦੇ ਫਰੀਦਕੋਟ ਸ਼ਹਿਰ ਵਿੱਚ ਦਿਨ ਦਾ ਤਾਪਮਾਨ 47.3 ਡਿਗਰੀ ਸੈਲਸੀਅਸ, ਜਦਕਿ ਹਰਿਆਣਾ ਦੇ ਰੋਹਤਕ ਵਿੱਚ 46.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਕਈ ਸ਼ਹਿਰ ਵਿਚ ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਰਿਹਾ।

ਮੌਸਮ ਵਿਭਾਗ ਅਨੁਸਾਰ, ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 43.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4 ਡਿਗਰੀ ਵੱਧ ਹੈ। ਇਸੇ ਤਰ੍ਹਾਂ ਪੰਜਾਬ ਦੇ ਅੰਮ੍ਰਿਤਸਰ ਵਿੱਚ 43.2 ਡਿਗਰੀ, ਲੁਧਿਆਣਾ ਵਿੱਚ 44.2 ਡਿਗਰੀ, ਪਟਿਆਲਾ ਵਿੱਚ 45.3 ਡਿਗਰੀ, ਗੁਰਦਾਸਪੁਰ ਵਿੱਚ 43 ਡਿਗਰੀ, ਜਦਕਿ ਫਿਰੋਜ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਗੁਆਂਢੀ ਸੂਬੇ ਹਰਿਆਣਾ ਦੇ ਅੰਬਾਲਾ ਵਿੱਚ 44.4 ਡਿਗਰੀ, ਹਿਸਾਰ ਵਿੱਚ 45.3 ਡਿਗਰੀ, ਕਰਨਾਲ ਵਿੱਚ 44.6 ਡਿਗਰੀ, ਨਾਰਨੌਲ ਵਿੱਚ 45 ਡਿਗਰੀ, ਸਿਰਸਾ ਵਿੱਚ 46.4 ਡਿਗਰੀ ਜਦਕਿ ਗੁਰੂਗ੍ਰਾਮ ਵਿੱਚ ਵੱਧ ਤੋਂ ਵੱਧ ਤਾਪਮਾਨ 43.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਰਾਹਤ ਦੀ ਕੋਈ ਉਮੀਦ ਨਹੀਂ ਹੈ ਅਤੇ ਤਾਪਮਾਨ ਵੱਧਣ ਦਾ ਵੀ ਖਦਸ਼ਾ ਹੈ।

Leave a Reply

Your email address will not be published. Required fields are marked *