Breaking News
Smart Media Dashmesh Mohali Walk Smart Media Insurance Point Hardev Singh Ubha

Breaking: ਮਨਪ੍ਰੀਤ ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 20 ਮਈ, ਪੰਜਾਬੀ ਦੁਨੀਆ ਬਿਊਰੋ :

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਮਨਪ੍ਰੀਤ ਸਿੰਘ ਇਆਲੀ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ, “2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰਕੇ ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਮੀਟਿੰਗਾਂ ਵਿੱਚ ਲਏ ਫੈਸਲੇ, ਅਗਲੇ ਦਿਨ ਮੀਡੀਆ ਵਿੱਚ ਕੁਝ ਹੋਰ ਆਉਂਦੇ ਸਨ।”

ਉਨ੍ਹਾਂ ਐਲਾਨ ਕੀਤਾ ਕਿ ਉਹ ਭਵਿੱਖ ਵਿੱਚ ਅਕਾਲੀ ਦਲ ਬਾਦਲ, ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ। ਉਹਨਾਂ ਕਿਹਾ ਕਿ ਮੈਂ ਪੰਥ, ਪੰਜਾਬ, ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਰਲ ਕੇ ਕੰਮ ਕਰਾਂਗਾ। 

Leave a Reply

Your email address will not be published. Required fields are marked *