Breaking News
Smart Media Dashmesh Insurance Point

Breaking: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਚੌਥੀ ਵਾਰ ਵਾਧਾ

ਚੰਡੀਗੜ੍ਹ/ਨਵੀਂ ਦਿੱਲੀ, 25 ਮਈ, ਪੰਜਾਬੀ ਦੁਨੀਆ ਬਿਊਰੋ:

ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਅੱਜ ਸੋਮਵਾਰ ਸਵੇਰੇ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬੀਤੇ ਦਸ ਦਿਨਾਂ ਦੌਰਾਨ ਚੌਥੀ ਵਾਰ ਵਾਧਾ ਕਰਕੇ ਆਮ ਲੋਕਾਂ ਤੇ ਹੋਰ ਵਾਧੂ ਬੋਝ ਪਾਇਆ ਹੈ। ਇਸ ਵਾਰ ਦੇਸ਼ ਭਰ ਵਿੱਚ ਔਸਤਨ 2.80 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

ਇਸ ਨਾਲ ਦਿੱਲੀ ਵਿੱਚ ਪੈਟਰੋਲ ਦੀ ਪ੍ਰਭਾਵੀ ਕੀਮਤ 102.12 ਰੁ: ਪ੍ਰਤੀ ਲੀਟਰ ਅਤੇ ਡੀਜ਼ਲ ਦੀ 95.20 ਰੁ: ਪ੍ਰਤੀ ਲੀਟਰ ਹੋ ਗਈ ਹੈ। ਇਸ ਵਾਧੇ ਨਾਲ ਦੇਸ਼ ਭਰ ਵਿੱਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।

ਤਾਜ਼ਾ ਵਾਧੇ ਨਾਲ ਘਰੇਲੂ ਬਜਟ ਅਤੇ ਆਵਾਜਾਈ ਦੀਆਂ ਲਾਗਤਾਂ ‘ਤੇ ਹੋਰ ਦਬਾਅ ਪੈਣ ਦਾ ਖਦਸ਼ਾ ਵੱਧ ਗਿਆ ਹੈ।

Leave a Reply

Your email address will not be published. Required fields are marked *