Breaking News
Smart Media Dashmesh Insurance Point

ਡੇਰਾ ਸਿਰਸਾ ਮੁਖੀ 30 ਦਿਨਾਂ ਦੀ ਪੈਰੋਲ ‘ਤੇ ਆਇਆ ਬਾਹਰ

ਰੋਹਤਕ, 26 ਮਈ, ਪੰਜਾਬੀ ਦੁਨੀਆ ਬਿਊਰੋ:

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਇਕ ਵਾਰ ਫਿਰ ਜੇਲ ਤੋਂ ਬਾਹਰ ਆ ਗਿਆ ਹੈ। ਇਸ ਵਾਰ ਉਸਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਉਹ ਮੰਗਲਵਾਰ ਸਵੇਰੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਿਹਾਅ ਹੋ ਕੇ ਗਿਆ ਹੈ। ਸਿਰਸਾ ਵਿੱਚ ਸੁਰੱਖਿਆ ਏਜੰਸੀਆਂ ਨੂੰ ਗੁਰਮੀਤ ਦੀ ਪੈਰੋਲ ਨੂੰ ਲੈ ਕੇ ਅਲਰਟ ਕਰ ਦਿੱਤਾ ਗਿਆ ਹੈ। ਇਸ ਲਈ ਡੇਰੇ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।

ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ 5 ਜਨਵਰੀ, 2026 ਨੂੰ 40 ਦਿਨਾਂ ਦੀ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ। ਇਸ ਸਾਲ ਇਹ ਉਸਦੀ ਦੂਜੀ ਪੈਰੋਲ ਹੈ ਅਤੇ ਕੁੱਲ ਮਿਲਾ ਕੇ ਉਹ 16ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ।

Leave a Reply

Your email address will not be published. Required fields are marked *