Breaking News
Smart Media Insurance Point

ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

ਵੋਟਾਂ ਦੀ ਗਿਣਤੀ 29 ਮਈ 2026 ਨੂੰ

ਚੰਡੀਗੜ੍ਹ, 26 ਮਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਨਗਰ ਨਿਗਮ ਚੋਣਾਂ 2026 ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ। ਵੱਖ-ਵੱਖ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਪ੍ਰਤੀਨਿਧੀਆਂ ਦੀ ਚੋਣ ਲਈ ਵੋਟਿੰਗ ਕਰਵਾਈ ਗਈ।ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਵੇਰੇ 8:00 ਵਜੇ ਵੋਟਿੰਗ ਸ਼ੁਰੂ ਹੋਈ ਅਤੇ ਦਿਨ ਭਰ ਵੋਟਰਾਂ ਦੀ ਭੀੜ ਲੱਗੀ ਰਹੀ। ਸ਼ਹਿਰੀ ਅਤੇ ਅਰਧ-ਸ਼ਹਿਰੀ ਇਲਾਕਿਆਂ ਵਿੱਚ ਪੋਲਿੰਗ ਬੂਥਾਂ ਦੇ ਬਾਹਰ ਲੰਬੀਆਂ ਕਤਾਰਾਂ ਦੇਖੀਆਂ ਗਈਆਂ, ਜੋ ਵੱਡੀ ਗਿਣਤੀ ਵਿੱਚ ਨਾਗਰਿਕਾਂ ਦੀ ਸ਼ਮੂਲੀਅਤ ਨੂੰ ਦਰਸਾਉਂਦੀਆਂ ਹਨ।

ਰਾਜ ਚੋਣ ਕਮਿਸ਼ਨ ਨੇ ਪੁਸ਼ਟੀ ਕੀਤੀ ਕਿ ਸੂਬੇ ਭਰ ਵਿੱਚ ਵੋਟਿੰਗ ਪ੍ਰਕਿਰਿਆ ਵੱਡੇ ਪੱਧਰ ‘ਤੇ ਸ਼ਾਂਤੀਪੂਰਨ ਰਹੀ।

ਰਾਜ ਚੋਣ ਕਮਿਸ਼ਨ ਨੇ ਸਥਾਨਕ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਵਿੱਚ ਉਤਸ਼ਾਹਜਨਕ ਭਾਗੀਦਾਰੀ ਲਈ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਲੋਕਤੰਤਰੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੋਲਿੰਗ ਸਟਾਫ, ਸੁਰੱਖਿਆ ਕਰਮੀਆਂ ਅਤੇ ਸਥਾਨਕ ਪ੍ਰਸ਼ਾਸਨ ਦੀ ਵੀ ਸ਼ਲਾਘਾ ਕੀਤੀ।

ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ।

ਨਗਰ ਨਿਗਮ ਚੋਣਾਂ 2026 ਦਾ ਵਿਸਤ੍ਰਿਤ ਸਾਰ ਨਾਲ ਨੱਥੀ ਕੀਤਾ ਗਿਆ ਹੈ।

Leave a Reply

Your email address will not be published. Required fields are marked *