Breaking News
Smart Media Dashmesh Mohali Walk Smart Media Insurance Point Hardev Singh Ubha

ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਵਲੋਂ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ

ਚੰਡੀਗੜ੍ਹ, 27 ਮਈ, ਪੰਜਾਬੀ ਦੁਨੀਆ ਬਿਊਰੋ :

ਕਿਸਾਨ ਆਗੂ ਅਤੇ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਰਾਜਿੰਦਰ ਸਿੰਘ ਬਡਹੇੜੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਓਲੰਪਿਕ ਖਿਡਾਰੀ ਅਤੇ ਏਸ਼ੀਆਈ ਖੇਡਾਂ ਵਿੱਚ ਸੋਨੇ ਦੇ ਤਗਮਾ ਜੇਤੂ ਰਾਜਾ ਰਣਧੀਰ ਸਿੰਘ ਜੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।

ਬਡੇਹੇੜੀ ਨੇ ਅੱਗੇ ਕਿਹਾ ਕਿ ਪੰਜ ਵਾਰ ਓਲੰਪਿਕ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਰਾਜਾ ਰਣਧੀਰ ਸਿੰਘ ਨੇ ਭਾਰਤੀ ਸ਼ੂਟਿੰਗ ਨੂੰ ਵਿਸ਼ਵ ਪੱਧਰ ‘ਤੇ ਨਵੀਂ ਪਹਿਚਾਣ ਦਿਵਾਈ। ਇੱਕ ਮਹਾਨ ਖਿਡਾਰੀ ਹੋਣ ਦੇ ਨਾਲ-ਨਾਲ ਉਹ ਭਾਰਤੀ ਖੇਡ ਪ੍ਰਸ਼ਾਸਨ ਦੇ ਸਭ ਤੋਂ ਕਾਬਲ ਅਤੇ ਸਨਮਾਨਿਤ ਚਿਹਰਿਆਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਭਾਰਤੀ ਖੇਡਾਂ ਨੂੰ ਉੱਚਾਈਆਂ ਤੱਕ ਲੈ ਜਾਣ ਲਈ ਸਮਰਪਿਤ ਕੀਤੀ।

ਉਹ ਇਕ ਪਿਆਰੇ ਦੋਸਤ, ਸਨੇਹੀ ਮੇਜ਼ਬਾਨ ਅਤੇ ਕਲਾ ਪ੍ਰੇਮੀ ਵੀ ਸਨ। ਉਨ੍ਹਾਂ ਦੀ ਸਾਦਗੀ, ਨਿਮਰਤਾ ਅਤੇ ਦੂਰਦਰਸ਼ੀ ਸੋਚ ਨੇ ਖੇਡਾਂ ਤੋਂ ਇਲਾਵਾ ਵੀ ਅਣਗਿਣਤ ਲੋਕਾਂ ਦੇ ਦਿਲਾਂ ‘ਚ ਆਪਣੀ ਵੱਖਰੀ ਛਾਪ ਛੱਡੀ। ਪੰਜਾਬ ਅਤੇ ਪੂਰਾ ਦੇਸ਼ ਓਲੰਪਿਕ ਅੰਦੋਲਨ ਅਤੇ ਭਾਰਤੀ ਖੇਡਾਂ ਲਈ ਉਨ੍ਹਾਂ ਦੇ ਅਮੂਲਕ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖੇਗਾ।

ਉਹਨਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ, ਦੋਸਤਾਂ ਤੇ ਸਮੂਹ ਖੇਡ ਜਗਤ ਨੂੰ ਇਹ ਘਾਟਾ ਸਹਿਣ ਦੀ ਬਲ ਦੇਣ।

Leave a Reply

Your email address will not be published. Required fields are marked *