
ਨਵੀਂ ਦਿੱਲੀ/ਚੰਡੀਗੜ੍ਹ, 28 ਮਈ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ, ਭਾਰਤੀ ਜਨਤਾ ਪਾਰਟੀ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਸੁਨੀਲ ਜਾਖੜ ਦੀ ਥਾਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।
ਦੱਸਣਯੋਗ ਹੈ ਕਿ ਸ. ਢਿੱਲੋਂ ਬਰਨਾਲਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਵਿਕਾਸ-ਮੁਖੀ ਅਕਸ ਵਾਲੇ ਨੇਤਾ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਵੱਲੋਂ 2022 ਦੀ ਸੰਗਰੂਰ ਲੋਕ ਸਭਾ ਉਪ ਚੋਣ ਅਤੇ 2024 ਦੀ ਬਰਨਾਲਾ ਵਿਧਾਨ ਸਭਾ ਉਪ ਚੋਣ ਵੀ ਲੜੀ, ਪਰ ਦੋਵੇਂ ਚੋਣਾਂ ਆਮ ਆਦਮੀ ਪਾਰਟੀ ਦੇ ਆਗੂਆਂ ਤੋਂ ਹਾਰ ਗਏ ਸਨ।
