Breaking News
Smart Media Dashmesh Mohali Walk Smart Media Insurance Point Hardev Singh Ubha

ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ : ਹਰਦੇਵ ਸਿੰਘ ਉੱਭਾ

ਚੰਡੀਗੜ੍ਹ, 28 ਮਈ, ਪੰਜਾਬੀ ਦੁਨੀਆ ਬਿਊਰੋ :

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਸੂਬਾ ਪ੍ਰਧਾਨ ਬਣਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ।

ਉੱਭਾ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ, ਲੋਕਪ੍ਰਿਯ ਅਤੇ ਜ਼ਮੀਨੀ ਆਗੂ ਹਨ, ਜਿਨ੍ਹਾਂ ਕੋਲ ਪੰਜਾਬ ਦੀ ਰਾਜਨੀਤੀ ਅਤੇ ਲੋਕਾਂ ਦੇ ਮੁੱਦਿਆਂ ਦੀ ਗਹਿਰੀ ਸਮਝ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾਂ ਲੋਕਾਂ ਦੀ ਭਲਾਈ, ਵਿਕਾਸ ਅਤੇ ਪੰਜਾਬ ਦੀ ਤਰੱਕੀ ਲਈ ਵਚਨਬੱਧ ਰਹੀ ਹੈ। ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪਾਰਟੀ ਪਿੰਡਾਂ, ਸ਼ਹਿਰਾਂ ਅਤੇ ਹਰ ਵਰਗ ਦੇ ਲੋਕਾਂ ਤੱਕ ਹੋਰ ਮਜ਼ਬੂਤੀ ਨਾਲ ਪਹੁੰਚ ਬਣਾਏਗੀ।ਹਰਦੇਵ ਸਿੰਘ ਉੱਭਾ ਨੇ ਵਿਸ਼ਵਾਸ ਜਤਾਇਆ ਕਿ ਪੰਜਾਬ ਦੀ ਜਨਤਾ 2027 ਵਿੱਚ ਭਾਜਪਾ ਨੂੰ ਭਾਰੀ ਸਮਰਥਨ ਦੇਵੇਗੀ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ।

Leave a Reply

Your email address will not be published. Required fields are marked *