Breaking News
Smart Media Dashmesh Mohali Walk Smart Media Insurance Point Hardev Singh Ubha

ਤੇਜ਼ ਮੀਂਹ ਅਤੇ ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿੱਤੀ ਰਾਹਤ

ਚੰਡੀਗੜ੍ਹ, 30 ਮਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਕਈ ਦਿਨਾਂ ਤੋਂ ਪੈ ਰਹੀ ਅੰਤਾਂ ਦੀ ਗਰਮੀ ਤੋਂ ਬਾਅਦ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਪੈਣ ਦੀਆਂ ਖਬਰਾਂ ਮਿਲੀਆਂ ਹਨ ਜਿਸ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਕੀਤੀ ਭਵਿੱਖਬਾਣੀ ਮੁਤਾਬਕ ਅੱਜ ਸਵੇਰੇ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਅਤੇ ਗੜ੍ਹੇਮਾਰੀ ਹੋਈ, ਜਿਸ ਨਾਲ ਤਾਪਮਾਨ ਆਮ ਨਾਲੋਂ ਡਿੱਗ ਕੇ ਕਰੀਬ 6 ਤੋਂ 7 ਡਿਗਰੀ ਤੱਕ ਹੇਠਾਂ ਆ ਗਿਆ ਅਤੇ ਲੋਕਾਂ ਨੇ ਕੁਝ ਸੁੱਖ ਦਾ ਸਾਹ ਲਿਆ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਬੱਦਲਵਾਈ ਰਹਿਣ ਅਤੇ ਦਿਨ ਦੇ ਤਾਪਮਾਨ ਵਿੱਚ ਕੁਝ ਗਿਰਾਵਟ ਜਾਰੀ ਰਹਿਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *