Breaking News
Dashmesh GS Electricals Verka Smart Media Insurance Point Tav Prasad

ਅਕਾਲੀ ਦਲ ਦੇ MP ਉਮੀਦਵਾਰ ਹਰਦੀਪ ਸਿੰਘ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 6 ਮਈ, ਪੰਜਾਬੀ ਦੁਨੀਆ ਬਿਊਰੋ :

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਚੰਡੀਗੜ੍ਹ ਅਕਾਲੀ ਦਲ ਦੇ ਪ੍ਰਧਾਨ ਅਤੇ ਚੰਡੀਗੜ੍ਹ ਲੋਕ ਸਭਾ ਹਲਕਾ ਤੋਂ ਉਮੀਦਵਾਰ ਹਰਦੀਪ ਸਿੰਘ ਨੇ ਅਸਤੀਫਾ ਦੇ ਦਿੱਤਾ। ਹਰਦੀਪ ਸਿੰਘ ਨੇ ਕਿਹਾ ਕਿ ਪਾਰਟੀ ਦੀ ਬੇਰੁਖੀ ਕਾਰਨ ਉਸਨੇ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਚੰਡੀਗੜ੍ਹ ਪ੍ਰਤੀ ਬੇਰੁਖੀ ਹੈ।

ਹਰਦੀਪ ਸਿੰਘ ਨੇ ਕਿਹਾ ਕਿ ਮੈਂ ਪਾਰਟੀ ਪ੍ਰਧਾਨ ਨੂੰ ਪਹਿਲਾਂ ਹੀ ਕਿਹਾ ਸੀ ਕਿ ਪਾਰਟੀ ਵੱਲੋਂ ਚੋਣ ਲੜਨੀ ਪਵੇਗੀ, ਪਰ ਕੋਈ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੈਂ ਕਈ ਵਾਰ ਉਨ੍ਹਾਂ ਨੂੰ ਮਿਲਕੇ ਗੱਲ ਕੀਤੀ ਹੈ, ਪਰ ਉਨ੍ਹਾਂ ਕੋਲ ਸਿਰਫ ਸਾਡੇ ਲਈ ਸਿਰਫ 2 ਮਿੰਟ ਹੀ ਹੁੰਦੇ ਸਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਅਕਾਲੀ ਦਲ ਦੇ ਸਾਰੇ ਅਹੁਦੇਦਾਰ ਅਤੇ ਮੈਂਬਰ ਕਰੀਬ ਜੋ ਕਰੀਬ 100 ਮੈਂਬਰ ਛੱਡ ਕੇ ਜਾ ਰਹੇ ਹਾਂ।

Leave a Reply

Your email address will not be published. Required fields are marked *