Breaking News
Smart Media Dashmesh Insurance Point

ਭਾਰਤ ਨੇ ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾ ਕੇ ਜਿੱਤੀ ਵਨ-ਡੇ ਸੀਰੀਜ਼

ਚੰਡੀਗੜ੍ਹ, 17 ਜੂਨ, ਪੰਜਾਬੀ ਦੁਨੀਆ ਬਿਊਰੋ:

ਲਖਨਊ ਦੇ ਕ੍ਰਿਕਟ ਸਟੇਡੀਅਮ ਵਿੱਚ ਅੱਜ ਭਾਰਤ ਅਤੇ ਅਫਗਾਨਿਸਤਾਨ ਦਰਮਿਆਨ ਖੇਡੇ ਗਏ ਦੂਜੇ ਇੱਕ ਰੋਜ਼ਾ ਮੁਕਾਬਲੇ ਵਿੱਚ ਭਾਰਤ ਨੇ ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 2-0 ਦੀ ਅਜੇਤੂ ਬੜ੍ਹਤ ਹਾਸਲ ਕਰਦਿਆਂ ਸੀਰੀਜ਼ ਆਪਣੇ ਨਾਮ ਕਰ ਲਈ। ਭਾਰਤੀ ਬੱਲੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਬੱਲੇਬਾਜ਼ੀ ਵਿੱਚ ਨਿਰਧਾਰਿਤ 49.5 ਓਵਰਾਂ ਵਿੱਚ 402 ਦੌੜਾਂ ਬਣਾਈਆਂ ਅਤੇ ਅਫਗਾਨਿਸਤਾਨ ਸਾਹਮਣੇ 403 ਦੌੜਾਂ ਦਾ ਵਿਸ਼ਾਲ ਟੀਚਾ ਰੱਖਿਆ।

ਭਾਰਤ ਦੀ ਪਾਰੀ ਦੌਰਾਨ ਸ਼ੁਭਮਨ ਗਿੱਲ ਅਤੇ ਈਸ਼ਾਨ ਕਿਸ਼ਨ ਨੇ ਲਾਜਵਾਬ ਸੈਂਕੜੇ ਜੜੇ। ਦੋਵਾਂ ਨੇ ਸੰਭਲ ਕੇ ਸ਼ੁਰੂਆਤ ਕਰਨ ਤੋਂ ਬਾਅਦ ਤੇਜ਼ ਰਫ਼ਤਾਰ ਨਾਲ 224 ਦੌੜਾਂ ਬਣਾਈਆਂ ਅਤੇ ਅਫਗਾਨਿਸਤਾਨੀ ਗੇਂਦਬਾਜ਼ਾਂ ‘ਤੇ ਪੂਰੀ ਤਰ੍ਹਾਂ ਦਬਾਅ ਬਣਾਈ ਰੱਖਿਆ। ਜਦ ਕਿ ਰੋਹਿਤ ਸ਼ਰਮਾ ਨੇ 48 ਅਤੇ ਉਪ ਕਪਤਾਨ ਸ਼੍ਰੇਯਸ ਅਈਅਰ ਨੇ 29 ਦੌੜਾਂ ਦਾ ਯੋਗਦਾਨ ਪਾਇਆ। ਸ਼ੁਭਮਨ ਗਿੱਲ ਦੀ ਸ਼ਾਨਦਾਰ ਪਾਰੀ ਨੇ ਭਾਰਤ ਨੂੰ ਮਜ਼ਬੂਤ ਸਕੋਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ, ਜਿਸ ਲਈ ਉਨ੍ਹਾਂ ਨੂੰ ‘ਮੈਨ ਆਫ਼ ਦ ਮੈਚ’ ਚੁਣਿਆ ਗਿਆ।

403 ਦੌੜਾਂ ਦੇ ਮੁਸ਼ਕਲ ਟੀਚੇ ਦਾ ਪਿੱਛਾ ਕਰਨ ਉਤਰੀ ਅਫਗਾਨਿਸਤਾਨ ਦੀ ਟੀਮ ਸ਼ੁਰੂ ਤੋਂ ਹੀ ਦਬਾਅ ਹੇਠ ਨਜ਼ਰ ਆਈ। ਭਾਰਤੀ ਗੇਂਦਬਾਜ਼ਾਂ ਨੇ ਨਿਯਮਿਤ ਅੰਤਰਾਲ ‘ਤੇ ਵਿਕਟਾਂ ਹਾਸਲ ਕਰਦਿਆਂ ਵਿਰੋਧੀ ਟੀਮ ਨੂੰ ਸੰਭਲਣ ਦਾ ਮੌਕਾ ਨਹੀਂ ਦਿੱਤਾ। ਅਫਗਾਨਿਸਤਾਨ ਦੀ ਪੂਰੀ ਟੀਮ 44.3 ਓਵਰਾਂ ਵਿੱਚ 232 ਦੌੜਾਂ ‘ਤੇ ਆਊਟ ਹੋ ਗਈ। ਭਾਰਤ ਵੱਲੋਂ ਅਰਸ਼ਦੀਪ ਸਿੰਘ ਅਤੇ ਗੁਰਨੂਰ ਬਰਾੜ ਨੇ ਤਿੰਨ-ਤਿੰਨ ਵਿਕਟਾਂ ਹਾਸਲ ਕਰਕੇ ਜਿੱਤ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ, ਜਦਕਿ ਆਪਣਾ ਪਹਿਲਾ ਮੈਚ ਖੇਡਦਿਆਂ ਪ੍ਰਿੰਸ ਯਾਦਵ ਨੇ 2 ਵਿਕਟਾਂ ਹਾਸਲ ਕੀਤੀਆਂ। ਇਸ ਜਿੱਤ ਨਾਲ ਭਾਰਤ ਨੇ ਲੜੀ ਵਿੱਚ 2-0 ਦੀ ਅਜਿੱਤ ਬੜ੍ਹਤ ਬਣਾ ਲਈ ਹੈ।

Leave a Reply

Your email address will not be published. Required fields are marked *