Breaking News
Smart Media Dashmesh Mohali Walk Smart Media Insurance Point Hardev Singh Ubha

ਅਗਲੇ ਤਿੰਨ ਦਿਨਾਂ ‘ਚ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਵਲੋਂ ਅਲਰਟ ਜਾਰੀ

ਤੇਜ਼ ਹਵਾਵਾਂ ਤੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦੀ ਸੰਭਾਵਨਾ

ਚੰਡੀਗੜ੍ਹ, 5 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਮਾਨਸੂਨ ਦੀ ਆਮਦ ਤੋਂ ਬਾਅਦ ਚੰਡੀਗੜ੍ਹ ਅਤੇ ਟ੍ਰਾਈਸਿਟੀ ’ਚ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਸ਼ਨੀਵਾਰ ਨੂੰ ਦਿਨ ਭਰ ਅਸਮਾਨ ’ਤੇ ਕਾਲੇ ਬੱਦਲ ਛਾਏ ਰਹੇ ਅਤੇ ਰੁਕ-ਰੁਕ ਕੇ ਹਲਕੀ ਬਾਰਸ਼ ਹੁੰਦੀ ਰਹੀ। ਭਾਵੇਂ ਸ਼ਹਿਰ ’ਚ ਸਿਰਫ਼ 0.4 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਪਰ ਮੌਸਮ ਵਿਭਾਗ ਨੇ 6 ਤੋਂ 8 ਜੁਲਾਈ ਤੱਕ ਪੰਜਾਬ ਤੇ ਚੰਡੀਗੜ੍ਹ ’ਚ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਰਹੇਗਾ ਅਤੇ ਇਲਾਕੇ ’ਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸ਼ਹਿਰ ’ਚ 0.4 ਮਿਲੀਮੀਟਰ, ਜਦੋਂ ਕਿ ਹਵਾਈ ਅੱਡਾ ਖੇਤਰ ’ਚ 2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 0.2 ਡਿਗਰੀ ਵੱਧ ਸੀ, ਜਦੋਂ ਕਿ ਘੱਟੋ-ਘੱਟ ਤਾਪਮਾਨ 27.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਵਾ ’ਚ ਨਮੀ ਦਾ ਪੱਧਰ 86 ਫ਼ੀਸਦੀ ਤੱਕ ਪਹੁੰਚਣ ਕਾਰਨ ਦਿਨ ਅਤੇ ਰਾਤ ਦੋਵਾਂ ਵੇਲੇ ਹੁੰਮਸ ਦਾ ਅਸਰ ਬਣਿਆ ਰਿਹਾ।

ਇਸ ਦੌਰਾਨ ਮੌਸਮ ਵਿਭਾਗ ਨੇ 6 ਤੋਂ 8 ਜੁਲਾਈ ਤੱਕ ਚੰਡੀਗੜ੍ਹ, ਟ੍ਰਾਈਸਿਟੀ ਅਤੇ ਪੰਜਾਬ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਸਰਗਰਮ ਹੋਣ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਪ੍ਰਸ਼ਾਸਨ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਬਿਨਾਂ ਲੋੜ ਸਫ਼ਰ ਨਾ ਕਰਨ, ਨੀਵੇਂ ਇਲਾਕਿਆਂ, ਪਾਣੀ ਭਰੀਆਂ ਸੜਕਾਂ, ਦਰੱਖਤਾਂ, ਬਿਜਲੀ ਦੇ ਖੰਭਿਆਂ ਅਤੇ ਕਮਜ਼ੋਰ ਇਮਾਰਤਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *