Breaking News
Smart Media Dashmesh Mohali Walk Smart Media Insurance Point Hardev Singh Ubha

ਵਿੱਤ ਮੰਤਰੀ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਮੀਟਿੰਗਾਂ ਵਿੱਚ ਸਿੱਖਿਆ ਮੁਲਾਜ਼ਮਾਂ ਦੇ ਤਨਖਾਹ, ਬਦਲੀਆਂ ਅਤੇ ਰੈਗੂਲਰ ਕਰਨ ਦੇ ਮੁੱਦਿਆਂ ‘ਤੇ ਧਿਆਨ ਕੇਂਦਰਿਤ

ਚੰਡੀਗੜ੍ਹ, 7 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ। ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਕਈ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਲਈ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਸੌਂਪੇ ਗਏ ਮੰਗ ਪੱਤਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਮੁਲਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਪੇਸ਼ੇਵਰ ਅਤੇ ਵਿੱਤੀ ਸ਼ਿਕਾਇਤਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਕਾਮਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ 3704 ਅਧਿਆਪਕ ਯੂਨੀਅਨ, ਈ.ਟੀ.ਟੀ. 2364 ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਅਤੇ 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਦੇ ਮੰਗ ਪੱਤਰਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਤਨਖਾਹ ਨਿਰਧਾਰਣ, ਬਦਲੀਆਂ ਅਤੇ ਰੈਗੂਲਰ ਕਰਨ ਸਬੰਧੀ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਠਾਏ ਗਏ ਮਸਲਿਆਂ ਦਾ ਤੁਰੰਤ ਨੋਟਿਸ ਲੈਂਦਿਆਂ, ਵਿੱਤ ਮੰਤਰੀ ਨੇ ਵਿਭਾਗ ਨੂੰ ਇਨ੍ਹਾਂ ਜਾਇਜ਼ ਮੰਗਾਂ ਦਾ ਤੇਜ਼ੀ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਨ੍ਹਾਂ ਮੀਟਿੰਗਾਂ ਦੌਰਾਨ 3704 ਅਧਿਆਪਕ ਯੂਨੀਅਨ ਵੱਲੋਂ ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ ਅਤੇ ਜੀਵਨਜੋਤ ਸਿੰਘ; ਈ.ਟੀ.ਟੀ. 2364 ਅਧਿਆਪਕ ਯੂਨੀਅਨ ਵੱਲੋਂ ਸਮਰਜੀਤ ਸਿੰਘ, ਗੁਰਦੀਪ ਸਿੰਘ ਅਤੇ ਜੁਗਰਾਜ ਸਿੰਘ; ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ ਅਤੇ ਗੁਰਮੁਖ ਸਿੰਘ; 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਵੱਲੋਂ ਜਸਪਾਲ ਸਿੰਘ, ਮਮਤਾ, ਤਜਿੰਦਰ ਕੌਰ ਅਤੇ ਕਿਰਨਜੀਤ ਕੌਰ; ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਡਾ. ਰਮੇਸ਼ ਬਾਲੀ, ਡਾ. ਮੱਘਰ ਸਿੰਘ ਮਾਸ਼ਲ ਅਤੇ ਡਾ. ਅੰਗਰੇਜ਼ ਸਿੰਘ ਸੇਮਾ ਨੇ ਆਪਣੇ-ਆਪਣੇ ਮੁੱਦੇ ਉਠਾਏ।

Leave a Reply

Your email address will not be published. Required fields are marked *