Breaking News
Smart Media Dashmesh Insurance Point

ਗਾਇਕ ਜਸਬੀਰ ਜੱਸੀ ਨੇ ਕੀਤਾ ਫਿਲਮ ‘ਸਤਲੁਜ’ ਦਾ ਸਮਰਥਨ

ਕਿਹਾ, ਅਜਿਹੀ ਫਿਲਮਾਂ ਬਣਾਉਣ ਲਈ ਵੱਡਾ ਜਿਗਰਾ ਚਾਹੀਦੈ

ਮੁੰਬਈ, 7 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਨੂੰ ਰਿਲੀਜ਼ ਹੋਣ ਤੋਂ 2 ਦਿਨ ਬਾਅਦ ਹੀ OTT ਪਲੇਟਫਾਰਮ ZEE5 ਤੋਂ ਹਟਾ ਦਿੱਤਾ ਗਿਆ ਹੈ, ਜਿਸ ਨਾਲ ਮਸ਼ਹੂਰ ਹਸਤੀਆਂ ਅਤੇ ਸਿਆਸਤਦਾਨਾਂ ਵੱਲੋਂ ਵਿਆਪਕ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਵੀ ਇਕ ਵੀਡੀਓ ਜਾਰੀ ਕਰਕੇ ਦਿਲਜੀਤ ਦੁਸਾਂਝ ਅਤੇ ‘ਸਤਲੁਜ’ ਦੀ ਟੀਮ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਬਣੀ ਇਸ ਫਿਲਮ ਦੀ ਸ਼ਲਾਘਾ ਕੀਤੀ ਹੈ।

ਗਾਇਕ ਜੱਸੀ ਨੇ ਕਿਹਾ ਕਿ ਇਹ ਫਿਲਮ (ਜਿਸਦਾ ਪਹਿਲਾ ਨਾਮ ‘Punjab 95’ ਸੀ) ਜਦੋਂ ਰਿਲੀਜ਼ ਹੋਈ ਹੈ, ਉਦੋਂ ਤੋਂ ਹੀ ਸੋਸ਼ਲ ਮੀਡੀਆ ਵਿੱਚ ਇਸਦੀ ਚਰਚਾ ਹੈ। ਉਨ੍ਹਾਂ ਨੇ ਫਿਲਮ ਦੇ ਨਿਰਦੇਸ਼ਕ ਹਨੀ ਤ੍ਰੇਹਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਹ ਵਿਸ਼ਾ ਚੁਣ ਕੇ ਇਨਸਾਨੀਅਤ ਦੀ ਗੱਲ ਕੀਤੀ ਹੈ। ਅਜਿਹੀ ਫਿਲਮ ਬਣਾਉਣ ਲਈ ਬਹੁਤ ਹੌਸਲੇ ਅਤੇ ਜਿਗਰੇ ਦੀ ਲੋੜ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿਲਜੀਤ ਦੁਸਾਂਝ ਨੂੰ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਨਿਭਾਉਣ ਲਈ ਵੀ ਵਧਾਈ ਦਿੱਤੀ।

ਇਸ ਦੌਰਾਨ ਜਸਬੀਰ ਜੱਸੀ ਨੇ ਫਿਲਮ ਦਾ ਵਿਰੋਧ ਕਰਨ ਵਾਲਿਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਕੋਈ ਆਮ ਵਿਵਾਦਤ ਮੁੱਦਾ ਨਹੀਂ, ਬਲਕਿ ਇਨਸਾਨੀਅਤ ਦਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਨਿਰਦੇਸ਼ਕ ਹਨੀ ਤਰੇਹਨ ਨੇ ਇਸ ਵਿਸ਼ੇ ਨੂੰ ਚੁਣ ਕੇ ਬਹੁਤ ਹੀ ਦਲੇਰੀ ਵਾਲਾ ਕੰਮ ਕੀਤਾ ਹੈ ਅਤੇ ਉਹ ਪ੍ਰਸ਼ੰਸਾ ਦੇ ਹੱਕਦਾਰ ਹਨ।

Leave a Reply

Your email address will not be published. Required fields are marked *