Breaking News
Smart Media Dashmesh Insurance Point

ਹਰ ਵਿਅਕਤੀ 5-5 ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਦਾ ਲਵੇ ਸੰਕਲਪ: ਹਰਚੰਦ ਸਿੰਘ ਬਰਸਟ

ਐੱਸ.ਏ.ਐੱਸ. ਨਗਰ, 22 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਫ਼ਲਦਾਰ ਅਤੇ ਰਵਾਇਤੀ ਪੌਦਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਮੁੱਖ ਦਫ਼ਤਰ ਅਤੇ ਮਾਡਰਨ ਫਲ ਤੇ ਸਬਜ਼ੀ ਮੰਡੀ, ਮੋਹਾਲੀ ਵਿਖੇ 100 ਬੂਟੇ ਲਗਾਏ ਗਏ, ਜਦਕਿ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ ਆਮ ਲੋਕਾਂ ਵਿੱਚ 700 ਪੌਦੇ ਵੀ ਵੰਡੇ ਗਏ। ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ।

ਸ. ਬਰਸਟ ਨੇ ਕਿਹਾ ਕਿ ਵਾਤਾਵਰਨ ਵਿੱਚ ਆ ਰਹੀਆਂ ਤਬਦੀਲੀਆਂ, ਵੱਧ ਰਹੀ ਗਰਮੀ ਅਤੇ ਪ੍ਰਦੂਸ਼ਣ ਮਨੁੱਖਤਾ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਘੱਟੋ-ਘੱਟ ਪੰਜ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੇ ਜਨਮ ਦਿਨ ਮੌਕੇ ਦੋ ਹੋਰ ਬੂਟੇ ਲਗਾਉਣ ਦਾ ਸੰਕਲਪ ਲਵੇ। ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਪੌਦੇ ਲਗਾਉਣ ਲਈ ਸਭ ਤੋਂ ਉਚਿਤ ਹੁੰਦਾ ਹੈ, ਪਰ ਬੂਟਿਆਂ ਦੀ ਸੰਭਾਲ ਕਰਨਾ ਵੀ ਉਨ੍ਹਾਂ ਹੀ ਮਹੱਤਵਪੂਰਨ ਹੈ।

ਸ. ਬਰਸਟ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਹਰਿਆਵਲ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪਿਛਲੇ ਚਾਰ ਸੀਜ਼ਨਾਂ ਦੌਰਾਨ 1.21 ਲੱਖ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ, ਜਦਕਿ ਇਸ ਸੀਜ਼ਨ ਲਈ 55 ਹਜ਼ਾਰ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।

ਇਸ ਮੌਕੇ ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਸ. ਮਨਿੰਦਰਜੀਤ ਸਿੰਘ ਬੇਦੀ ਜੀ.ਐਮ., ਸ. ਸੁਰਮੁੱਖ ਸਿੰਘ ਅਮਲਾ ਅਫ਼ਸਰ ਸਮੇਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Leave a Reply

Your email address will not be published. Required fields are marked *